ਅਜਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 11 (ਭਗਤ ਨਾਮਦੇਵ ਕਾਲੋਨੀ) ਵਿਚ ਆਪਣੀ ਧੀ ਕੋਲ ਆਏ ਇਕ ਬਜ਼ੁਰਗ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਤਲਵਿੰਦਰ ਸਿੰਘ ਪੁਰਬਾ ਨੇ ਦੱਸਿਆ ਕਿ ਮੇਰੇ ਸਹੁਰਾ ਗੁਰਚਰਨ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਵਾਰਡ ਨੰਬਰ 4 ਰਈਆ ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਸਨ ਅਤੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਮੇਰੇ ਘਰ ਵਿਚ ਹੀ ਰਹਿ ਰਹੇ ਸਨ | ਜੋ ਕਿ ਪਿਛਲੇ ਦਿਨੀਂ ਅਚਾਨਕ ਬਿਨਾਂ ਦੱਸੇ ਘਰੋਂ ਚਲੇ ਗਏ ਹਨ ਅਤੇ ਮੈਂ ਉਨ੍ਹਾਂ ਦੀ ਰਿਸ਼ਤੇਦਾਰਾਂ ਤੇ ਹੋਰਨਾਂ ਥਾਵਾਂ 'ਤੇ ਬਹੁਤ ਭਾਲ ਕੀਤੀ ਪਰ ਉਹ ਕਿਧਰੇ ਨਹੀਂ ਮਿਲੇ | ਉਨ੍ਹਾਂ ਦੱਸਿਆ ਕਿ ਗੁਰਚਰਨ ਸਿੰਘ ਦੇ ਲਾਪਤਾ ਹੋਣ ਦੀ ਸੂਚਨਾ ਥਾਣਾ ਅਜਨਾਲਾ ਦੀ ਪੁਲਿਸ ਨੂੰ ਲਿਖਤੀ ਤੌਰ 'ਤੇ ਦੇ ਦਿੱਤੀ ਗਈ ਹੈ | ਤਲਵਿੰਦਰ ਸਿੰਘ ਪੁਰਬਾ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮੇਰੇ ਸਹੁਰਾ ਗੁਰਚਰਨ ਸਿੰਘ ਨੂੰ ਲੱਭਣ ਵਿਚ ਪਰਿਵਾਰ ਦੀ ਮਦਦ ਕੀਤੀ ਜਾਵੇ |