ਜੰਡਿਆਲਾ ਗੁਰੂ, 21 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਮੈਰੀਕਨ ਸਕੂਲ, ਜੰਡਿਆਲਾ ਗੁਰੂ ਦਾ ਸੈਸ਼ਨ 2025-26 ਲਈ ਸੀ.ਬੀ.ਐੱਸ.ਈ. ਬੋਰਡ ਦੀ 10ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਜਿਸ ਨਾਲ ਸਕੂਲ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਨਤੀਜੇ ਅਨੁਸਾਰ ਵਿਦਿਆਰਥਣ ਰਵਜੋਤ ਕੌਰ ਨੇ 90.88% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਪ੍ਰਭਜੋਤ ਕੌਰ ਨੇ 90.40%, ਮਨਪ੍ਰੀਤ ਸਿੰਘ ਨੇ 89.20%, ਕਰਨਜੀਤ ਸਿੰਘ ਨੇ 87.20%, ਕਰਨਦੀਪ ਸਿੰਘ ਨੇ 83.80%, ਗੁਰਲੀਨ ਕੌਰ ਨੇ 83.40% ਅਤੇ ਸ਼ਾਈਨਦੀਪ ਕੌਰ ਨੇ 79.72% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰ: ਦਸ਼ਮੇਸ਼ ਮਹਾਜਨ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਇਸ ਮੌਕੇ ਮੈਡਮ ਕੋਮਲਦੀਪ ਕੌਰ, ਚਰਨਜੀਤ ਕੌਰ, ਪ੍ਰਵੀਨ ਕੌਰ, ਤੇਜਿੰਦਰ ਕੌਰ, ਵਿਕਰਮਜੀਤ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |