ਚੌਂਕ ਮਹਿਤਾ, 21 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਮਨ ਉਦੋਨੰਗਲ (ਬਲਾਕ ਪ੍ਰਧਾਨ) ਅਤੇ ਨਵਜੋਸ਼ ਸਿੰਘ ਰੰਧਾਵਾ ਨੂੰ ਉਸ ਵਕਤ ਵੱਡਾ ਸਦਮਾ ਲੱਗਾ, ਜਦ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜਸਬੀਰ ਕੌਰ ਰੰਧਾਵਾ (62) ਪਿਛਲੇ ਕਰੀਬ ਇਕ ਮਹੀਨੇ ਤੋਂ ਲਗਾਤਾਰ ਬਿਮਾਰ ਰਹਿਣ ਕਾਰਨ ਬੀਤੀ ਰਾਤ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਰਿਸ਼ਤੇਦਾਰਾਂ ਤੇ ਸਾਕ ਸੰਬੰਧੀਆਂ ਦੀ ਮੌਜੂਦਗੀ ਵਿਚ ਅੱਜ ਪਿੰਡ ਉਦੋਨੰਗਲ ਦੇ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ | ਇਸ ਦੌਰਾਨ ਵੱਡੇ ਸਪੁੱਤਰ ਜਰਮਨ ਉਦੋ ਨੰਗਲ ਨੇ ਮਾਤਾ ਜੀ ਦੀ ਚਿਖਾ ਨੂੰ ਅਗਨ ਭੇਟ ਕੀਤਾ | ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਉਚੇਚੇ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਮਾਤਾ ਜੀ ਦੇ ਚਲੇ ਜਾਣ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਮਨ ਉਦੋ ਨੰਗਲ ਤੇ ਪ੍ਰਧਾਨ ਜਗਦੇਵ ਸਿੰਘ ਉਦੋ ਨੰਗਲ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਲਈ ਹੌਸਲਾ ਦਿੱਤਾ | ਇਸ ਮੌਕੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਚੇਅਰਮੈਨ ਸੁੱਖ ਰੰਧਾਵਾ ਮਹਿਤਾ, ਚੇਅਰਮੈਨ ਅਮਰੀਕ ਸਿੰਘ ਸੋਢੀ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਠੇਕੇਦਾਰ ਲਖਵਿੰਦਰ ਸਿੰਘ (ਸਰਪੰਚ ਉਸਮਾ), ਸਰਪੰਚ ਅਜੇ ਗਾਂਧੀ ਤੋਂ ਇਲਾਵਾ ਇਲਾਕੇ ਦੇ ਸਰਪੰਚ-ਪੰਚ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ |