11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ, ਅਗਨੀਵੀਰ, ਪੰਜਾਬ ਪੁਲਿਸ ਲਈ ਮੁਫ਼ਤ ਫਿਜੀਕਲ ਟਰੇਨਿੰਗ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 22-04-2026
ਅਟਾਰੀ ਸਰਹੱਦ, 21 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਨਸ਼ਿਆਂ ਦੇ ਖਾਤਮੇ ਤੇ ਰੁਜ਼ਗਾਰ ਮੁਹੱਈਆ ਕਰਾਉਣ ਲਈ ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਸੀ-ਪਾਈਟ ਕਪੂਰਥਲਾ ਵਿਖੇ ਆਰਮੀ ਅਗਨੀਵੀਰ ਵਿਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ ਜ਼ੋਰ ਸ਼ੋਰ ਨਾਲ ਸ਼ੁਰੂ ਹੋ ਗਈਆਂ ਹਨ | ਪੰਜਾਬ ਪੁਲਿਸ ਦੀਆਂ ਲਿਖਤੀ ਪੇਪਰ ਦੀ ਕਲਾਸਾਂ ਸ਼ੁਰੂ ਹੋ ਗਈਆਂ ਹਨ | ਪੰਜਾਬ ਪੁਲਿਸ, ਆਰਮੀ ਫਿਜੀਕਲ ਦੀ ਟਰੇਨਿੰਗ ਸੀ-ਪਾਈਟ ਕੈਂਪ ਆਈ.ਟੀ. ਰਣੀਕੇ ਵਿਖੇ ਬਹੁਤ ਜ਼ੋਰ ਨਾਲ ਚੱਲ ਰਹੀ ਹੈ | ਕੈਪਟਨ ਅਜੀਤ ਸਿੰਘ ਨੇ ਅੱਗੇ ਦੱਸਿਆ ਕਿ ਜਿਹੜੇ ਯੁਵਕ ਜ਼ਿਲ੍ਹਾ ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਦੇ ਯੁਵਕ ਜਿਨ੍ਹਾਂ ਨੇ ਐੱਸ.ਐੱਸ.ਸੀ./ਆਰਮੀ ਅਗਨੀਵੀਰ/ਪੰਜਾਬ ਪੁਲਿਸ ਦੇ ਲਿਖਤੀ ਪੇਪਰ/ ਫਿਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ, ਅੰਮਿ੍ਤਸਰ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ, ਨੇ ਕਿਹਾ ਕਿ ਉਹ ਕੈਂਪ ਵਿਚ ਯੁਵਕਾਂ ਵਾਸਤੇ ਜਿੰਮ ਅਤੇ ਵਧੀਆ ਗਰਾਂਉਂਡ (400 ਮੀਟਰ ਟ੍ਰੈਕ) ਵਧੀਆ ਵਾਲੀਬਾਲ ਗਰਾਂਉਂਡ ਅਤੇ ਇਸ ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ | ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ਼ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ | ਕੈਂਪ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੁਵਕਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫਤ ਦਿੱਤਾ ਜਾਵੇਗਾ, ਯੁਵਕ ਵਧੇਰੇ ਜਾਣਕਾਰੀ ਲਈ ਲੈਣ ਲਈ ਜਲਦੀ ਸੀ-ਪਾਈਟ ਕੈਂਪ ਆਈ.ਟੀ.ਆਈ. ਰਣੀਕੇ, ਅੰਮਿ੍ਤਸਰ ਵਿਖੇ ਆ ਕੇ ਟ੍ਰੇਨਿੰਗ ਦਾ ਲਾਭ ਲੈਣ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਣਾਉਣਾ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ - ਸ਼ਹੂਰਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਮਨ ਉਦੋਨੰਗਲ ਨੂੰ ਸਦਮਾ, ਮਾਤਾ ਦਾ ਦਿਹਾਂਤ <br/>
Ad Position 24