11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀਆਂ ਖ਼ਿਲਾਫ਼ ਕਾਨੂੰਨ ਬਣਾਉਣਾ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ - ਸ਼ਹੂਰਾ

Ad Position 21
No active advertisement
ਅਜੀਤ ਡੈਸਕ 22-04-2026
ਚੋਗਾਵਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਗਏ ਸੁਹਿਰਦ ਯਤਨਾਂ ਸਦਕਾ ਹੀ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਬੇਅਦਬੀਆਂ ਤੇ ਬਿੱਲ ਅੱਜ ਕਾਨੂੰਨੀ ਰੂਪ ਲੈ ਸਕਿਆ ਹੈ | ਇਸ ਕਾਨੂੰਨ ਦੇ ਬਨਣ ਨਾਲ ਪੰਜਾਬ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਲੋਕਾਂ ਦੇ ਮਨਸੂਬਿਆਂ ਨੂੰ ਵੱਡੀ ਸੱਟ ਵੱਜੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿਰਾਸਤ ਸੇਵਾ ਸੰਗਠਨ ਦਾ ਇੰਚਾਰਜ ਅੰਮਿ੍ਤਪਾਲ ਸਿੰਘ ਸ਼ਹੂਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਬਨਣ ਨਾਲ ਹੀ ਸਿੱਖ ਸੰਗਤ ਦੀ ਬਹੁਤ ਪੁਰਾਣੀ ਮੰਗ ਵੀ ਪੂਰੀ ਹੋ ਗਈ ਹੈ | ਇਹ ਪੰਜਾਬ ਦੇ ਲੋਕਾਂ ਲਈ ਇਕ ਇਤਿਹਾਸਕ ਦਿਨ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਨਸੀਸੀ ਦਾ ਸਾਲਾਨਾ ਟ੍ਰੇਨਿੰਗ ਕੈਂਪ ਸਤਲਾਣੀ ਸਾਹਿਬ ਵਿਖੇ ਸ਼ੁਰੂ ਅਗਲੀ ਖ਼ਬਰ ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ, ਅਗਨੀਵੀਰ, ਪੰਜਾਬ ਪੁਲਿਸ ਲਈ ਮੁਫ਼ਤ ਫਿਜੀਕਲ ਟਰੇਨਿੰਗ ਸ਼ੁਰੂ <br/>
Ad Position 24