ਗੱਗੋਮਾਹਲ/ਰਮਦਾਸ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਦਫਤਰ ਕੰਪਲੈਕਸ ਦੀ ਇਮਾਰਤ ਦਾ ਨੀਂਹ ਪੱਥਰ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਖ ਬਾਬਾ ਸਤਨਾਮ ਸਿੰਘ, ਬਾਬਾ ਕਿਰਪਾਲ ਸਿੰਘ ਜੀ, ਭਾਈ ਜੋਧ ਸਿੰਘ ਸਮਰਾ, ਜਥੇਦਾਰ ਅਮਰੀਕ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ | ਇਸ ਸਮੇਂ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਸੰਪਰਦਾ ਸੰਤ ਬਾਬਾ ਹਜ਼ਾਰਾ ਸਿੰਘ, ਸੰਤ ਬਾਬਾ ਲੱਖਾ ਸਿੰਘ ਗੁਰੂ ਕੇ ਬਾਗ ਵਾਲਿਆਂ ਵਲੋਂ ਵਰਸੋਈ ਗਈ ਹੈ ਜਿਹੜੀ ਦੇਸ਼ਾਂ ਵਿਦੇਸ਼ਾਂ ਵਿਚ ਗੁਰਧਾਮਾਂ ਦੀਆਂ ਇਮਾਰਤਾਂ ਤਿਆਰ ਕਰਨ ਦੀ ਸੇਵਾ ਕਰ ਰਹੀ ਹੈ | ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਨਤੀ ਤੇ ਅੱਜ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਵਿਖੇ ਦਫਤਰੀ ਕੰਪਲੈਕਸ ਬਣਾਉਣ ਦੀ ਸ਼ੁਰੂਆਤ ਕੀਤੀ ਹੈ | ਇਸ ਮੌਕੇ ਉਨ੍ਹਾਂ ਨਾਲ ਬਾਬਾ ਜਗੀਰ ਸਿੰਘ, ਬਾਬਾ ਕਿਰਪਾਲ ਸਿੰਘ, ਬਾਬਾ ਸਤਨਾਮ ਸਿੰਘ ਛੋਟੇ, ਬਾਬਾ ਕੁਲਬੀਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮੁੱਖਤਾਰ ਸਿੰਘ, ਬਾਬਾ ਮਹਿਲ ਸਿੰਘ, ਬਾਬਾ ਗੁਰਪ੍ਰੀਤ ਸਿੰਘ ਡੇਰਾ ਬਾਬਾ ਨਾਨਕ, ਬਾਬਾ ਰਾਜੂ ਜੀ ਟਾਹਲੀ ਸਾਹਿਬ, ਬਾਬਾ ਗੱਜਣ ਸਿੰਘ, ਬਾਬਾ ਦਿਲਬਾਗ ਸਿੰਘ, ਸੂਰਤਾ ਸਿੰਘ ਦਿੱਲੀ ਵਾਲੇ, ਐਕਸੀਅਨ ਅਮਨਦੀਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਐੱਸ.ਡੀ.ਓ. ਸੁਖਬੀਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਮੀਤ ਮੈਨੇਜਰ ਅਮਨਦੀਪ ਸਿੰਘ, ਇੰਸ: ਚਿਤਵੰਤ ਸਿੰਘ, ਮੈਨੇਜਰ ਗੁਰਦੁਆਰਾ ਗੁਰੂ ਕਾ ਬਾਗ ਜਗਜੀਤ ਸਿੰਘ ਵਰਨਾਲੀ, ਮੈਨੇਜਰ ਡੇਰਾ ਬਾਬਾ ਨਾਨਕ ਸਤਨਾਮ ਸਿੰਘ, ਸਾਬਕਾ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਮੀਤ ਸਕੱਤਰ ਕਰਮਬੀਰ ਸਿੰਘ, ਭਾਈ ਗੁਰਦੀਪ ਸਿੰਘ, ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਪਰਮਜੀਤ ਸਿੰਘ ਕੂਕੇਵਾਲੀ, ਮੰਗਲ ਸਿੰਘ ਤੋਲੇਨੰਗਲ, ਫੋਰਮੈਨ ਸਵਿੰਦਰ ਸਿੰਘ, ਬਾਬਾ ਚਰਨ ਸਿੰਘ, ਬਾਬਾ ਪਾਲ ਸਿੰਘ, ਬਾਬਾ ਬੋਹੜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ |