ਚੌਂਕ ਮਹਿਤਾ, 20 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਮਹਿਤਾ ਚੌਂਕ ਵਿਖੇ ਪਹੁੰਚ ਕੇ ਇਲਾਕੇ ਦੇ ਪ੍ਰਸਿੱਧ ਆਗੂ ਸੁਖਦੇਵ ਸਿੰਘ ਸੁੱਖ ਰੰਧਾਵਾ ਰਾਜ ਸਰਕਾਰ ਵਲੋਂ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਉੱਤੇ ਵਧਾਈ ਦਿੱਤੀ ਹੈ | ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣਾਂ, ਪਾਰਟੀ ਵਰਕਰ ਅਤੇ ਸਥਾਨਕ ਨੁਮਾਇੰਦਿਆਂ ਨੇ ਹਾਜ਼ਰੀ ਭਰੀ ਅਤੇ ਨਵੀਂ ਜ਼ਿੰਮੇਵਾਰੀ ਲਈ ਚੇਅਰਮੈਨ ਸੁੱਖ ਰੰਧਾਵਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੁਖਦੇਵ ਸਿੰਘ ਸੁੱਖ ਰੰਧਾਵਾ ਦੀ ਇਹ ਨਿਯੁਕਤੀ ਉਨ੍ਹਾਂ ਦੀ ਲੋਕ ਸੇਵਾ ਅਤੇ ਲੋਕਾਂ ਨਾਲ ਜੁੜੇ ਰਹਿਣ ਦੇ ਸਨਮਾਨ ਵਜੋਂ ਕੀਤੀ ਗਈ ਹੈ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਨੇ ਸਰਵਰਿੰਦਰ ਸਿੰਘ ਨੂੰ ਵੀ ਬੈਂਕ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ | ਨਾਲ ਹੀ ਨਿਯੁਕਤ ਹੋਏ ਹੋਰ ਡਾਇਰੈਕਟਰਾਂ ਗੁਰਭੇਜ ਸਿੰਘ, ਵਿਸ਼ਾਲ ਸ਼ਰਮਾ, ਸਵਿੰਦਰ ਸਿੰਘ ਅਤੇ ਸ਼੍ਰੀਮਤੀ ਰਜਵੰਤ ਕੌਰ ਨੂੰ ਵੀ ਮੰਤਰੀ ਈ.ਟੀ.ਓ. ਵਲੋਂ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਬਲਾਕ ਪ੍ਰਧਾਨ ਜਰਮਨ ਉਦੋ ਨੰਗਲ, ਸਰਪੰਚ ਪਰਮਜੀਤ ਕੌਰ, ਜਥੇ. ਹਰਜੀਤ ਸਿੰਘ ਮਹਿਤੀਆ ਬਲਾਕ ਸੰਮਤੀ ਮੈਂਬਰ, ਬਲਜੀਤ ਸਿੰਘ ਚਾਹਲ ਬਲਾਕ ਸੰਮਤੀ ਮੈਂਬਰ ਤੇ (ਜਨਰਲ ਸੈਕਟਰੀ ਪੰਜਾਬ), ਹਲਕਾ ਕੋਆਰਡੀਨੇਟਰ ਜੁਗਰਾਜ ਸਿੰਘ ਵੜੈਚ, ਗੁਰਲੱਗਨ ਸਿੰਘ ਰੰਧਾਵਾ, ਗੁਰਦੀਪ ਸਿੰਘ ਰੰਧਾਵਾ, ਸੱਜਣ ਸਿੰਘ ਰੰਧਾਵਾ, ਜਸਪ੍ਰੀਤ ਸਿੰਘ ਰਈਆ, ਮਾਸਟਰ ਪ੍ਰਤਾਪ ਸਿੰਘ, ਪ੍ਰਧਾਨ ਅਜੀਤ ਸਿੰਘ ਮਹਿਤਾ, ਸਰਪੰਚ ਪ੍ਰਗਟ ਸਿੰਘ ਬੁੱਟਰ, ਸੁੱਖ ਮਹਿਸਮਪੁਰ, ਸਰਪੰਚ ਦੀਪੂ ਨੰਗਲ ਖੁਰਦ, ਪਰਗਟ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਰਸ਼ਪਾਲ ਸਿੰਘ ਨੂਰੀ ਪੰਚ, ਦਲਜੀਤ ਸਿੰਘ ਗਾਨੀ ਪੰਚ, ਜੋਗਿੰਦਰ ਪਾਲ ਸਿੰਘ ਪੱਪੂ ਪੰਚ, ਰਾਜੂ ਪੰਚ, ਸਰਪੰਚ ਬਲਜੀਤ ਸਿੰਘ, ਮਨੋਹਰ ਸ਼ਾਹ, ਤਰਸੇਮ ਲਾਲ ਖੰਨਾ, ਗੁਰਮੁੱਖ ਸਿੰਘ ਪੁਰਬਾ, ਸੁਰਿੰਦਰ ਸਿੰਘ ਸੋਹਲ, ਹਰਬੰਸ ਪੁਰਬਾ, ਸੁਖਦੇਵ ਸਿੰਘ ਚਾਕਰ ਆਦਿ ਹਾਜ਼ਰ ਸਨ |