11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਆਪ' ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਨਿਭਾਇਆ-ਤਲਬੀਰ ਗਿੱਲ <br/>

Ad Position 21
No active advertisement
ਅਜੀਤ ਡੈਸਕ 22-04-2026
ਮਜੀਠਾ, 20 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਨਾਗ ਕਲਾਂ ਦੇ ਮਾਸਟਰ ਜਸਜੀਤ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਅਤੇ ਵਾਅਦਿਆਂ ਨੂੰ ਆਪ ਸਰਕਾਰ ਨੇ ਪੂਰੀ ਤਰ੍ਹਾਂ ਨਿਭਾਇਆ ਹੈ | ਇਸ ਵਿਚ ਮੁੱਖ ਤੌਰ 'ਤੇ ਅÏਰਤਾਂ ਨੂੰ ਮਹਿਲਾ ਸਨਮਾਨ ਭੱਤਾ, ਬਿਜਲੀ ਬਿੱਲਾਂ ਵਿਚ ਰਾਹਤ, ਖੇਤੀਬਾੜੀ ਨਾਲ ਜੁੜੀਆਂ ਯੋਜਨਾਵਾਂ, ਸਿਹਤ ਅਤੇ ਇਲਾਜ ਵਿਚ ਸੁਧਾਰ ਆਦਿ ਸ਼ਾਮਿਲ ਹਨ | ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚਾਰ ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵੀਂ ਮਿਸਾਲ ਬਣਾਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਰਕਾਰ ਨੇ ਅÏਰਤਾਂ ਦੇ ਆਰਥਿਕ ਉੱਨਤੀ ਲਈ ਵੱਡੇ ਕਦਮ ਚੁੱਕੇ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਰਕਾਰ ਲੋਕ ਭਲਾਈ ਅਤੇ ਵਿਕਾਸ ਉੱਤੇ ਧਿਆਨ ਕੇਂਦਰਿਤ ਕਰ ਰਹੀ ਹੈ | ਤਲਬੀਰ ਗਿੱਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਭਿ੍ਸ਼ਟਾਚਾਰ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਕੇ ਪਾਰਦਰਸ਼ੀ ਪ੍ਰਸ਼ਾਸਨ ਦੀ ਮਿਸਾਲ ਪੇਸ਼ ਕੀਤੀ ਹੈ | ਇਸ ਮੌਕੇ ਬਲਜਿੰਦਰ ਸਿੰਘ ਛੀਨਾ ਸਿਆਸੀ ਸਲਾਹਕਾਰ ਗਿੱਲ, ਜਸਵੰਤ ਸਿੰਘ ਪੰਨੂ ਜ਼ਿਲ੍ਹਾ ਪਰਿਸ਼ਦ ਮੈਂਬਰ, ਗੁਰਪ੍ਰੀਤ ਸਿੰਘ ਵਡਾਲੀ, ਸਰਪੰਚ ਸੁਖ ਭੰਗਵਾ, ਦਲਜੀਤ ਸਿੰਘ ਗਿੱਲ, ਸੰਦੀਪ ਧਾਲੀਵਾਲ, ਮਨਜੀਤ ਸਿੰਘ ਸੋਨੂ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਜਤਿੰਦਰ ਸਿੰਘ, ਗੁਰਮੇਜ ਸਿੰਘ, ਲਾਲ ਸਿੰਘ, ਸਰਪੰਚ ਰਵੀ ਨਾਗ ਖੁਰਦ, ਗੁਰਨਾਮ ਸਿੰਘ, ਪ੍ਰੇਮ ਸਿੰਘ, ਅਰਮਾਨ ਸਿੰਘ, ਸਿਮਰਪ੍ਰੀਤ ਕੌਰ, ਨਵਜੀਤ ਕੌਰ, ਸ਼ੁੱਭਲੀਨਦੀਪ ਕੌਰ, ਹਰਪ੍ਰੀਤ ਕੌਰ, ਭੁਪਿੰਦਰ ਸਿੰਘ, ਸ਼ੁਭਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਗਦਜੀਤ ਸਿੰਘ ਭੁੱਲਰ ਨੇ ਬੈਡਮਿੰਟਨ ਚੈਂਪੀਅਨਸ਼ਿਪ ਦੀ ਜਿੱਤੀ ਟਰਾਫੀ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਈ. ਟੀ. ਓ. ਨੇ ਸੁੱਖ ਰੰਧਾਵਾ ਨੂੰ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਹੋਣ...
Ad Position 24