28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮੱਛੀ ਮੰਡੀ ਅਤੇ ਤੰਬਾਕੂ ਦੀਆਂ ਦੁਕਾਨਾਂ ਵਾਲਿਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 23-04-2026
ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਪੁਰਾਣੇ ਸ਼ਹਿਰ ਨੂੰ ਧਾਰਮਿਕ ਨਗਰੀ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਸਰਕਾਰੀ ਤੌਰ 'ਤੇ ਉਪਰੋਕਤ ਇਲਾਕੇ ਵਿਚੋਂ ਮੀਟ, ਤੰਬਾਕੂ, ਸਿਗਰੇਟ ਅਤੇ ਮੱਛੀ ਦੀਆਂ ਦੁਕਾਨਾਂ ਹਟਾਏ ਜਾਣ ਦੇ ਵਿਰੋਧ ਵਿਚ ਪ੍ਰਭਾਵਿਤ ਦੁਕਾਨਦਾਰਾਂ ਦਾ ਇਕ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਉਨ੍ਹਾਂ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਦੀ ਮੰਗ ਕੀਤੀ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅੰਮਿ੍ਤਸਰ ਫਿਸ਼ ਹੋਲਸੇਲ ਐਸੋਸੀਏਸ਼ਨ ਦੇ ਆਗੂ ਰਾਜਿੰਦਰ ਕੁਮਾਰ, ਚੰਦਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ ਮੰਗ ਪੱਤਰ 'ਚ ਦੁਕਾਨਦਾਰਾਂ ਨੂੰ ਨਾ ਉਜਾੜੇ ਜਾਣ, ਸੀਲ ਕੀਤੀਆਂ ਗਈਆਂ ਦੁਕਾਨਾਂ ਨੂੰ ਖੋਲਣ ਅਤੇ ਉਨ੍ਹਾਂ ਦੇ ਮਸਲੇ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੀ ਬੈਠਕ ਕਰਵਾਉਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ 'ਤੇ ਮਨੋਜ ਕੰਬੋਜ਼, ਸਾਹਿਲ ਕੰਬੋਜ, ਗੁਰਜੀਤ ਸਿੰਘ, ਅਵਤਾਰ ਸਿੰਘ ਯਵਰਾਜ ਸਿੰਘ, ਠਾਕੁਰ ਬਲਦੇਵ ਸਿੰਘ, ਅਮਰਦੀਪ ਸਿੰਘ, ਵਿਕਰਮਜੀਤ ਸਿੰਘ, ਅਕਸ਼ੈ ਅਰੋੜਾ, ਅੰਕਿਤ ਅਰੋੜਾ, ਸ਼ਰਨਜੀਤ ਸਿੰਘ ਗੋਗੀ, ਹਰਵਿੰਦਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 1965 ਤੇ 71 ਦੀਆਂ ਜੰਗਾਂ ਲੜਨ ਵਾਲੇ ਨਾਇਕ ਹਰਦੇਵ ਸਿੰਘ ਗਿੱਲ ਰਾਣੇਵਾਲੀ ਦਾ ਦਿਹਾਂਤ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸੰਬੰਧੀ ਵਰਕਸ਼ਾਪ ਕਰਵਾਈ
Ad Position 24