ਰਾਜਾਸਾਂਸੀ, 22 ਅਪ੍ਰੈਲ (ਹਰਦੀਪ ਸਿੰਘ ਖੀਵਾ)-ਵਿਵੇਕ ਪਬਲਿਕ ਸਕੂਲ, ਅਜਨਾਲਾ ਰੋਡ (ਹੇਰ) ਵਿਖੇ ਪਿ੍ੰਸੀਪਲ ਸ਼੍ਰੀਮਤੀ ਨਿਧੀ ਮਹਿਰਾ ਦੀ ਅਗਵਾਈ ਹੇਠ ਪੰਜਾਬ ਸਿੱਖ ਗੇਮਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਪਹਿਲੀ ਇੰਟਰ-ਸਕੂਲ ਰੱਸਾਕਸ਼ੀ (ਟੱਗ ਆਫ ਵਾਰ) ਚੈਂਪੀਅਨਸ਼ਿਪ ਲਈ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਅੰਮਿ੍ਤਸਰ ਦੇ ਪ੍ਰਸਿੱਧ ਨਾਮਵਰ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਉਕਤ ਖੇਡ ਮੁਕਾਬਲੇ 'ਚ ਵਿਵੇਕ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜ ਮੈਡਲ ਜਿੱਤੇ | ਅੰਡਰ-14 ਅਤੇ ਅੰਡਰ-17 ਲੜਕਿਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ, ਲੜਕੀਆਂ ਦੀ ਸ਼੍ਰੇਣੀ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਤਿੰਨਾਂ ਵਰਗਾਂ ਵਿਚ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ | ਜਦਕਿ ਅੰਡਰ-19 ਲੜਕਿਆਂ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਵਿਵੇਕ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਮਹਿਰਾ, ਪਿ੍ੰਸੀਪਲ ਨਿਧੀ ਮਹਿਰਾ, ਸਮੂਹ ਸਕੂਲ ਸਟਾਫ਼ ਅਧਿਆਪਕਾਂ ਅਤੇ ਖੇਡ ਪ੍ਰਸੰਸ਼ਕਾਂ 'ਚ ਗੁਰਜੀਤ ਸਿੰਘ, ਜਪਹਿਰਦੈਪਾਲ ਸਿੰਘ, ਨਰਪਿੰਦਰ ਸਿੰਘ, ਮਨਵਿੰਦਰ ਸਿੰਘ, ਦਵਿੰਦਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਅਮਿ੍ਤਪਾਲ ਸਿੰਘ, ਹਰਜੀਤ ਕੌਰ ਅਤੇ ਸਿਮਰਨ ਕੌਰ ਵਲੋਂ ਜੇਤੂ ਖਿਡਾਰੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪਿ੍ੰਸੀਪਲ ਸ਼੍ਰੀਮਤੀ ਨਿਧੀ ਮਹਿਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |