ਛੇਹਰਟਾ, 23 ਅਪ੍ਰੈਲ (ਪੱਤਰ ਪ੍ਰੇਰਕ)-ਹਰਿੰਦਰ ਸਿੰਘ ਨੂੰ ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਬਤੌਰ ਮੈਨੇਜਰ ਲੱਗਣ 'ਤੇ ਅੱਜ ਉਨ੍ਹਾਂ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਵਲੋਂ ਸਨਮਾਨਿਤ ਕੀਤਾ ਗਿਆ | ਨਵ ਨਿਯੁਕਤ ਮੈਨੇਜਰ ਹਰਿੰਦਰ ਸਿੰਘ ਨੇ ਆਪਣੀ ਨਿਯੁਕਤੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸ ਨੂੰ ਤਨ ਮਨ ਧਨ ਨਾਲ ਨਿਭਾਉਣਗੇ ਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਛੇਹਰਟਾ ਸਾਹਿਬ ਨਾਲ ਅਟੈਚ ਬਾਹਰਲੇ ਗੁਰਦੁਆਰਾ ਸਾਹਿਬਾਨਾਂ ਦੀਆਂ ਰਹਿੰਦੀਆਂ ਸੇਵਾਵਾਂ ਸਬੰਧੀ ਵੀ ਕਾਰ ਸੇਵਾ ਦੀਆਂ ਸੇਵਾਵਾਂ ਨਿਭਾ ਰਹੇ ਸੰਤਾਂ-ਮਹਾਂ ਪੁਰਸਾਂ ਪਾਸੋਂ ਬੇਨਤੀ ਕਰ ਕੇ ਕਰਵਾਉਣ ਤੇ ਹੋਰ ਸੰਗਤਾਂ ਦੀ ਸਹੂਲਤਾਂ ਲਈ ਕਾਰਜ ਕਰਵਾਉਣ ਹਿੱਤ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਸਮੇਂ ਉਨ੍ਹਾਂ ਨਾਲ ਜਥੇ: ਦਲਬੀਰ ਸਿੰਘ, ਚਰਨਜੀਤ ਸਿੰਘ ਬੈਂਕ ਵਾਲੇ, ਦਰਸ਼ਨ ਸਿੰਘ ਵਡਾਲੀ, ਤਰਸੇਮ ਸਿੰਘ ਵਡਾਲੀ, ਮੇਜਰ ਸਿੰਘ, ਲਾਲਜੀਤ ਸਿੰਘ ਗਿੱਲ, ਸੂਬੇਦਾਰ ਧਰਮ ਸਿੰਘ, ਸਤਨਾਮ ਸਿੰਘ ਗੁਮਾਨਪੁਰਾ, ਜਥੇ. ਗੁਰਚਰਨ ਸਿੰਘ ਲੱਧੂ, ਵਰਿੰਦਰ ਸਿੰਘ, ਗੁਰਿੰਦਰ ਸਿੰਘ ਸੋਹੀ ਆਦਿ ਹਾਜ਼ਰ ਸਨ |
ਹਰਿੰਦਰ ਸਿੰਘ ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਨਿਯੁਕਤ ਵਡਾਲੀ ਤੇ ਹੋਰ ਆਗੂਆਂ ਨੂੰ ਕੀਤਾ ਸਨਮਾਨਿਤ
ਅਜੀਤ ਡੈਸਕ
24-04-2026