06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਿੰਡ ਸੁਲਤਾਨਵਿੰਡ: ਨਿਊ ਅਕਾਸ਼ ਵਿਹਾਰ 'ਚ 7 ਮਹੀਨਿਆਂ ਤੋਂ ਹਨੇਰਾ <br/>

Ad Position 21
No active advertisement
ਅਜੀਤ ਡੈਸਕ 24-04-2026

ਸੁਲਤਾਨਵਿੰਡ, 23 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਨਿਊ ਅਕਾਸ਼ ਵਿਹਾਰ ਦੇ ਲੋਕ ਪਿਛਲੇ 7 ਮਹੀਨਿਆਂ ਤੋਂ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇਲਾਕੇ ਦੀਆਂ ਸਟ੍ਰੀਟ ਲਾਈਟਾਂ ਲੰਬੇ ਸਮੇਂ ਤੋਂ ਗੁੱਲ ਹੋਣ ਕਾਰਨ ਇਲਾਕਾ ਨਿਵਾਸੀਆਂ 'ਚ ਪ੍ਰਸ਼ਾਸਨ ਖਿਲਾਫ਼ ਤਿੱਖਾ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਰੋਸ ਪ੍ਰਗਟ ਕਰਦਿਆਂ ਸਾਬਕਾ ਪੁਲਿਸ ਇੰਸਪੈਕਟਰ ਜੁਝਾਰ ਸਿੰਘ, ਸਾਬਕਾ ਇੰਸਪੈਕਟਰ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਨੇ ਦੱਸਿਆ ਕਿ ਸੜਕਾਂ 'ਤੇ ਪਸਰੇ ਘੁੱਪ ਹਨ੍ਹੇਰੇ ਕਾਰਨ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਹੋਣ ਦਾ ਭੈਅ ਲਗਾਤਾਰ ਬਣਿਆ ਹੋਇਆ ਹੈ | ਇਲਾਕੇ ਵਿਚ ਸਥਿਤ ਗੁਰਦੁਆਰਾ ਸੰਤ ਸਾਗਰ ਵਿਖੇ ਅੰਮਿ੍ਤ ਵੇਲੇ ਅਤੇ ਸ਼ਾਮ ਵੇਲੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਨੂੰ ਹਨ੍ਹੇਰੇ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕਾ ਨਿਵਾਸੀਆਂ ਬੀਬੀ ਅਮਨਦੀਪ ਕੌਰ, ਗੁਰਮੀਤ ਕੌਰ, ਮੋਨਿਕਾ ਕੌਰ ਅਤੇ ਮੇਜਰ ਸਿੰਘ ਨੇ ਦੋਸ਼ ਲਾਇਆ ਕਿ ਇਸ ਗੰਭੀਰ ਸਮੱਸਿਆ ਬਾਰੇ ਕਈ ਵਾਰ ਸੰਬੰਧਤ ਅਧਿਕਾਰੀਆਂ ਦੇ ਬੂਹੇ ਖੜਕਾਏ ਗਏ ਹਨ, ਪਰ ਅਫਸਰਸ਼ਾਹੀ ਦੀ ਕੰਨ 'ਤੇ ਜੂੰ ਤੱਕ ਨਹੀਂ ਸਰਕੀ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਉਸ ਦਾ ਜ਼ਿੰਮੇਵਾਰ ਕੌਣ ਹੋਵੇਗਾ? ਅਸੀਂ ਵਾਰ-ਵਾਰ ਗੁਹਾਰ ਲਗਾਈ ਹੈ, ਪਰ ਸਾਨੂੰ ਸਿਰਫ਼ ਲਾਰੇ ਹੀ ਮਿਲੇ ਹਨ | ਹੁਣ ਸਾਡਾ ਸਬਰ ਜਵਾਬ ਦੇ ਰਿਹਾ ਹੈ | ਜਦੋਂ ਇਸ ਸਬੰਧੀ ਸਬੰਧਤ ਅਧਿਕਾਰੀ ਰਜਿੰਦਰ ਸਿੰਘ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਨੇ ਹਮੇਸ਼ਾ ਦੀ ਤਰ੍ਹਾਂ ਮੁੜ ਭਰੋਸਾ ਦਿੰਦਿਆਂ ਕਿਹਾ ਕਿ ਇੱਕ-ਦੋ ਦਿਨਾਂ ਦੇ ਅੰਦਰ ਬੰਦ ਪਈਆਂ ਸਟ੍ਰੀਟ ਲਾਈਟਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ | ਹੁਣ ਦੇਖਣਾ ਇਹ ਹੋਵੇਗਾ ਕਿ ਇਹ ਵਾਅਦਾ ਵਫ਼ਾ ਹੁੰਦਾ ਹੈ ਜਾਂ ਨਿਊ ਅਕਾਸ਼ ਵਿਹਾਰ ਦੇ ਵਸਨੀਕਾਂ ਨੂੰ ਅਜੇ ਹੋਰ ਕਾਲੀਆਂ ਰਾਤਾਂ ਦਾ ਸਾਹਮਣਾ ਕਰਨਾ ਪਵੇਗਾ | ਇਲਾਕਾ ਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੱਲ ਨਾ ਹੋਇਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਨੂੰ ਔਜੀ ਹੱਬ ਉਪਲੱਬਧ ਕਰਵਾ ਰਿਹੈ ਛੋਟੀ ਤੋਂ ਛੋਟੀ ਜਾਣਕਾਰੀ <br/> ਅਗਲੀ ਖ਼ਬਰ ਮੱਕੀ ਦੇ ਦਾਣਿਆਂ ਦੀ ਤਰ੍ਹਾਂ ਸੜਕ 'ਤੇ ਖਿਲਰੀ ਬੱਜਰੀ ਬਣਦੀ ਹੈ ਹਾਦਸਿਆਂ ਦਾ ਸਬੱਬ <br/>
Ad Position 24