11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਰਾਜਪਾਲ ਕਟਾਰੀਆ ਵਲੋਂ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟਤਾ ਦਾ ਸੱਦਾ <br/>

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)-ਸਥਾਨਕ ਖ਼ਾਲਸਾ ਯੂਨੀਵਰਸਿਟੀ ਵਿਖੇ 'ਉੱਚ ਸਿੱਖਿਆ ਨੀਤੀ : ਨੈਵੀਗੇਟਿੰਗ ਗਲੋਬਲ ਚੁਣੌਤੀਆਂ ਅਤੇ ਰਾਸ਼ਟਰੀ ਤਰਜੀਹਾਂ' ਵਿਸ਼ੇ 'ਤੇ ਕਰਵਾਈ ਗਈ ਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ, ਬਦਲਦੀਆਂ ਆਰਥਿਕ ਸਥਿਤੀਆਂ ਅਤੇ ਉੱਭਰਦੀਆਂ ਸਮਾਜਿਕ ਚੁਣੌਤੀਆਂ ਦੇ ਹੱਲ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ | ਇਸ ਤੋਂ ਪਹਿਲਾਂ ਉਨ੍ਹਾਂ ਸ਼ਮ੍ਹਾਂ ਰੌਸ਼ਨ ਕਰਕੇ ਕਾਨਫਰੰਸ ਦਾ ਰਸਮੀ ਉਦਘਾਟਨ ਕੀਤਾ | ਰਾਜਪਾਲ ਨੇ ਵਿਸ਼ਵ ਪੱਧਰ 'ਤੇ ਉਭਰ ਰਹੇ ਬਦਲਾਅ ਸੰਬੰਧੀ ਵਿਦਿਅਕ ਅਦਾਰਿਆਂ ਨੂੰ ਤਿਆਰ ਰਹਿਣ ਲਈ ਹੋਕਾ ਦਿੰਦਿਆਂ ਕਿਹਾ ਕਿ ਉੱਚ ਸਿੱਖਿਆ ਨੂੰ ਸਮਾਵੇਸ਼ੀ ਵਿਕਾਸ, ਸਮਾਜਿਕ ਸਮਾਨਤਾ ਅਤੇ ਰੁਜ਼ਗਾਰ ਪੈਦਾ ਕਰਨ ਨੂੰ ਉਤਸ਼ਾਹਿਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸ ਤੋਂ ਪਹਿਲਾਂ ਰਾਜਪਾਲ ਨੇ ਖ਼ਾਲਸਾ ਕਾਲਜ ਅਤੇ ਖ਼ਾਲਸਾ 'ਵਰਸਿਟੀ ਕੈਂਪਸ' ਦੀ ਵਿਰਾਸਤੀ ਇਮਾਰਤ ਦਾ ਦੌਰਾ ਕੀਤਾ ਅਤੇ ਸਿੱਖ ਇਤਿਹਾਸ ਖੋਜ ਕੇਂਦਰ 'ਚ ਵੀ ਕਾਫੀ ਸਮਾਂ ਬਿਤਾਇਆ | ਇਸ ਦੌਰਾਨ ਉਨ੍ਹਾਂ ਨੇ ਖ਼ਾਲਸਾ 'ਵਰਸਿਟੀ ਦੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ, ਉੱਪ ਕੁਲਪਤੀ ਡਾ. ਮਹਿਲ ਸਿੰਘ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਅਤੇ ਯੂ.ਜੀ.ਸੀ. ਵਲੋਂ ਸੰਯੁਕਤ ਸਕੱਤਰ ਡਾ. ਅਮੋਲ ਐੱਮ. ਅੰਧਾਰੇ ਨਾਲ 'ਵਰਸਿਟੀ ਦੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਕਾਰਵਾਈਆਂ ਸੰਬੰਧੀ ਜਾਣਕਾਰੀ ਹਾਸਲ ਕੀਤੀ | ਰਾਜਪਾਲ ਨੇ ਭਾਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਸੁਸਾਇਟੀ, ਜੋ ਕਿ 1890 ਤੋਂ ਸਿੱਖਿਆ ਪ੍ਰਦਾਨ ਕਰਨ 'ਚ ਅਹਿਮ ਭੂਮਿਕਾ ਨਿਭਾਅ ਰਹੀ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਅਨੁਸਾਰ ਸਿੱਖਿਆ ਨੀਤੀ 'ਚ ਰਾਸ਼ਟਰੀ ਪੱਧਰ 'ਤੇ ਵੱਡੇ ਬਦਲਾਅ ਹੋ ਰਹੇ ਹਨ, ਜਿਸ ਨੂੰ ਅਪਣਾ ਕੇ ਉਚ ਸਿੱਖਿਆ ਸੰਸਥਾਵਾਂ ਬਹੁ-ਅਨੁਸ਼ਾਸਨੀ ਅਤੇ ਸਰਲ ਸਿੱਖਿਆ ਦੇ ਮੌਕੇ ਪ੍ਰਦਾਨ ਕਰ ਸਕਦੀਆਂ ਹਨ | ਉਨ੍ਹਾਂ ਉੱਚ ਸਿੱਖਿਆ 'ਚ ਡਿਜ਼ੀਟਲ ਤਕਨਾਲੋਜੀ, ਏ.ਆਈ. ਅਤੇ ਆਨਲਾਈਨ ਸਿਖਲਾਈ ਮੰਚਾਂ ਦੀ ਵੱਧ ਰਹੀ ਭੂਮਿਕਾ ਨੂੰ ਅਪਨਾਉਣ 'ਤੇ ਵੀ ਜ਼ੋਰ ਦਿੱਤਾ | ਇਸ ਮੌਕੇ ਸ: ਛੀਨਾ ਨੇ ਰਾਜਪਾਲ ਦਾ ਸਵਾਗਤ ਕਰਦਿਆਂ ਅਤੇ ਉਚ ਸਿੱਖਿਆ 'ਚ ਉੱਭਰ ਰਹੀਆਂ ਚੁਣੌਤੀਆਂ ਤੇ ਉੱਚ ਸਿੱਖਿਆ ਦੇ ਡਿੱਗਦੇ ਮਿਆਰ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਿਆ ਕੋਈ ਵਪਾਰ ਨਹੀਂ, ਸਗੋਂ ਨਰੋਆ ਸਮਾਜ ਸਿਰਜਣ ਦਾ ਜ਼ਰੀਆ ਹੈ | ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਕਾਨਫਰੰਸ ਦੇ ਆਯੋਜਨ ਦਾ ਮੰਤਵ ਅਕਾਦਮਿਕ ਐਕਸੀਲੈਂਸ, ਨਵੀਨਤਾ ਅਤੇ ਪ੍ਰੋਫੈਸ਼ਨਲ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ | ਡਾ. ਅੰਧਾਰੇ ਨੇ ਕਿਹਾ ਕਿ ਸਾਨੂੰ ਅਜਿਹੀਆਂ ਸੰਸਥਾਵਾਂ ਦਾ ਪਾਲਣ-ਪੋਸ਼ਣ ਕਰਨਾ ਚਾਹੀਦਾ ਹੈ ਜੋ ਸਮਾਜ ਅਤੇ ਰਾਸ਼ਟਰ ਦੀਆਂ ਬਦਲਦੀਆਂ ਜ਼ਰੂਰਤਾਂ ਪ੍ਰਤੀ ਸਰਗਰਮ ਹੋ ਕੇ ਇਨ੍ਹਾਂ ਦੇ ਹੱਲ ਤਲਾਸ਼ਣ | ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਕਿਹਾ ਕਿ ਉਚ ਸਿੱਖਿਆ ਨੂੰ ਮੌਜੂਦਾ ਚੁਣੌਤੀਆਂ ਲਈ ਰਣਨੀਤੀਆਂ ਤਿਆਰ ਕਰਨ ਲਈ ਇਹ ਕਾਨਫਰੰਸ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਲਈ ਰਾਹ ਪੱਧਰਾ ਕਰੇਗੀ | ਇਸ ਮੌਕੇ ਗੁਰੂ ਨਾਨਕ ਦੇਵ 'ਵਰਸਿਟੀ ਦੇ ਉੱਪ ਕੁਲਪਤੀ ਡਾ. ਕਰਮਜੀਤ ਸਿੰਘ, ਲਵਲੀ ਪ੍ਰੋਫੈਸ਼ਨਲ 'ਵਰਸਿਟੀ ਦੇ ਉੱਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ 'ਵਰਸਿਟੀ, ਬਠਿੰਡਾ ਦੇ ਉੱਪ ਕੁਲਪਤੀ ਪ੍ਰੋ. (ਡਾ.) ਸੰਜੀਵ ਸ਼ਰਮਾ, ਸਰਦਾਰ ਬੇਅੰਤ ਸਿੰਘ ਸਟੇਟ 'ਵਰਸਿਟੀ, ਗੁਰਦਾਸਪੁਰ ਦੇ ਉੱਪ ਕੁਲਪਤੀ ਪ੍ਰੋ. (ਡਾ.) ਸੁਸ਼ੇਂਦਰ ਕੁਮਾਰ ਮਿਸ਼ਰਾ, ਸਰਕਾਰੀ ਕਾਲਜ, ਗੁਰਦਾਸਪੁਰ ਦੇ ਪਿ੍ੰਸੀਪਲ ਪ੍ਰੋ. (ਡਾ.) ਅਸ਼ਵਨੀ ਭੱਲਾ ਅਤੇ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ, ਵਰਸਿਟੀ ਦੇ ਡੀਨ ਅਕਾਦਮਿਕ ਡਾ. ਸੁਰਿੰਦਰ ਕੌਰ, ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਰਾਜਬੀਰ ਸਿੰਘ, ਸੰਤੋਖ ਸਿੰਘ ਸੇਠੀ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ 'ਚ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਜਦੋਂ ਰਾਤ ਵੇਲੇ ਛਾ ਗਿਆ ਸ਼ਹਿਰ 'ਚ ਹਨੇਰਾ ਬਲੈਕ ਆਊਟ ਹੋਇਆ ਤੇ ਸਾਇਰਨ ਵੱਜੇ <br/>
Ad Position 24