11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ 'ਚ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਜੰਡਿਆਲਾ ਗੁਰੂ, 24 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਚ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੇ ਧਰਤੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਬਾਰੇ ਮਹੱਤਵਪੂਰਨ ਸੰਦੇਸ਼ ਦਿੱਤੇ | ਬੱਚਿਆਂ ਨੇ ਰੁੱਖ ਲਗਾਉਣ, ਰੀਸਾਈਕਲ ਸਮੱਗਰੀ ਨਾਲ ਕਲਾ ਰਚਨਾ ਕਰਨ ਅਤੇ ਵਾਤਾਵਰਨ ਬਚਾਉਣ ਸੰਬੰਧੀ ਸਲੋਗਨ ਤਿਆਰ ਕਰਕੇ ਆਪਣੇ ਭਾਸ਼ਨਾਂ ਰਾਹੀਂ ਜਾਗਰੂਕਤਾ ਫੈਲਾਈ | ਕਿੰਡਰਗਾਰਟਨ ਸੈਕਸ਼ਨ ਦੇ ਨੰਨੇ-ਮੁੰਨੇ ਬੱਚਿਆਂ ਨੇ ਹਰੇ ਅਤੇ ਨੀਲੇ ਰੰਗ ਦੇ ਕੱਪੜੇ ਪਾ ਕੇ ਵਿਸ਼ੇਸ਼ ਮਾਰਚ ਪਾਸ ਕੀਤਾ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ | ਸਕੂਲ ਦੇ ਆਡੀਟੋਰੀਅਮ 'ਚ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਾਤਾਵਰਨ ਸੰਭਾਲ ਵਿਸ਼ੇ 'ਤੇ ਪੀਪੀਟੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿੱਚ ਸੱਤਵੀਂ ਬੀ ਕਲਾਸ ਨੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਧਰਤੀ ਦਿਵਸ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ | ਡਾਇਰੈਕਟਰ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵੀ ਸਭ ਨੂੰ ਇਕੱਠੇ ਹੋ ਕੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜੀਆਂ ਲਈ ਇਸਨੂੰ ਬਿਹਤਰ ਬਣਾਉਣ ਦਾ ਸੰਦੇਸ਼ ਦਿੱਤਾ | ਇਸ ਸਮਾਗਮ ਦੌਰਾਨ ਪਿ੍ੰਸੀਪਲ ਸ੍ਰੀ ਸੰਦੀਪ ਸ਼ਰਮਾ, ਕੋਆਰਡੀਨੇਟਰ ਸ਼ਿਲਪਾ ਸ਼ਰਮਾ ਅਤੇ ਨੀਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਸਤਿਸੰਗ ਭਵਨ ਖਾਨਕੋਟ ਵਿਖੇ ਮਾਨਵ ਏਕਤਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟਤਾ ਦਾ ਸੱਦਾ <br/>
Ad Position 24