11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ 27 ਨੂੰ <br/>

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਛੇਹਰਟਾ ਵਲੋਂ ਜਾਣਕਾਰੀ ਦਿੱਤੀ ਕਿ ਪੰਜਾਬ ਤਲਵਾਰਬਾਜ਼ੀ ਐਸੋਸੀਏਸ਼ਨ ਵਲੋਂ ਅੰਡਰ 17 ਸਾਲ ਉਮਰ ਦੇ ਲੜਕੇ ਅਤੇ ਲੜਕੀਆਂ ਦੀ ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ਸੰਗਰੂਰ ਜ਼ਿਲ੍ਹੇ ਵਿਖੇ 1 ਮਈ ਤੋਂ 3 ਮਈ ਤੱਕ ਕਰਵਾਈ ਜਾ ਰਹੀ ਹੈ | ਇਸ ਸਟੇਟ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਅੰਮਿ੍ਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਭੇਜਣ ਲਈ 27 ਅਪ੍ਰੈਲ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਮੰਤਵੀ ਖੇਡ ਹਾਲ ਵਿਚ ਅੰਮਿ੍ਤਸਰ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ | ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚੋਂ ਜੇਤੂ ਲੜਕੇ ਲੜਕੀਆਂ ਦੀ ਚੋਣ ਕਰਕੇ ਟੀਮਾਂ ਅਤੇ ਵਿਅਕਤੀਗਤ ਖਿਡਾਰੀਆਂ ਨੂੰ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ਲਈ ਭੇਜਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਵਿਸ਼ਵ ਸਿਹਤ ਦਿਵਸ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਅਕਾਲੀ ਦਲ ਦੀ ਪੱਛੜੀਆਂ ਸ਼ੇ੍ਰਣੀਆਂ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਬਣੇ <br/>
Ad Position 24