11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੀ. ਏ. ਵੀ. ਕਾਲਜ ਨੇ ਵਿਸ਼ਵ ਸਿਹਤ ਦਿਵਸ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ. ਐਸ.) ਵਿਭਾਗ ਨੇ ਵਿਸ਼ਵ ਸਿਹਤ ਦਿਵਸ ਮਨਾਉਣ ਲਈ ਪੋਸਟਰ ਮੇਕਿੰਗ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ | ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਸਿਹਤ ਜਾਗਰੂਕਤਾ, ਸੰਤੁਲਿਤ ਜੀਵਨ ਸ਼ੈਲੀ ਅਤੇ ਬਿਮਾਰੀਆਂ ਦੀ ਰੋਕਥਾਮ ਦਾ ਸੰਦੇਸ਼ ਫੈਲਾਉਣਾ ਸੀ | ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ 'ਚ ਉਤਸ਼ਾਹ ਨਾਲ ਹਿੱਸਾ ਲਿਆ | ਭਾਗੀਦਾਰਾਂ ਨੇ ਮਾਨਸਿਕ ਸਿਹਤ, ਪੋਸ਼ਣ, ਸਫਾਈ, ਨਿਯਮਤ ਕਸਰਤ ਅਤੇ ਤੰਬਾਕੂ ਅਤੇ ਸ਼ਰਾਬ ਤੋਂ ਪਰਹੇਜ਼ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਪੋਸਟਰਾਂ ਰਾਹੀਂ ਆਪਣੇ ਰਚਨਾਤਮਕ ਪ੍ਰਗਟਾਵੇ ਪੇਸ਼ ਕੀਤੇ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਸਿਹਤ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਾਉਂਦੀਆਂ ਹਨ | ਉਨ•ਾਂ ਨੇ ਸਾਰੇ ਭਾਗੀਦਾਰਾਂ ਅਤੇ ਜੇਤੂਆਂ, ਕਸ਼ਿਸ਼ ਸੈਣੀ, ਖੁਸ਼ੀ ਲਖੋਤਰਾ ਅਤੇ ਜਸ਼ਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰੋਫੈਸਰ ਮਨੀਸ਼ ਕਪੂਰ, ਪ੍ਰੋਫੈਸਰ ਮੋਹਿਤ ਮਹਿਰਾ ਅਤੇ ਪ੍ਰੋਫੈਸਰ ਨਿਧੀ ਕੌਸ਼ਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਲਈ ਰੇਲ ਗੱਡੀਆਂ 'ਚ ਵਾਧੂ ਕੋਚ ਜੋੜੇ ਜਾਣਗੇ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ 27 ਨੂੰ <br/>
Ad Position 24