10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਸਮਾਨੋਂ ਵਰ੍ਹਦੀ ਅੱਗ, ਬਿਜਲੀ ਦੇ ਲੰਮੇ-ਲੰਮੇ ਕੱਟ, ਗਰਮੀ ਨੇ ਕੱਢੇ ਵੱਟ

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਸੁੁਰਿੰਦਰਪਾਲ ਸਿੰਘ ਵਰਪਾਲ)-ਕੋਹ ਨਾ ਚੱਲੀ ਬਾਬਾ ਤਿਹਾਈ ਵਾਲੀ ਕਹਾਵਤ ਇਨ੍ਹੀ ਦਿਨੀਂ ਪਾਵਰਕਾਮ 'ਤੇ ਪੂਰੀ ਢੁੱਕਦੀ ਹੋਈ ਦਿਖਾਈ ਦੇ ਰਹੀ ਹੈ | ਗਰਮੀ ਦੀ ਅਜੇ ਸ਼ੁਰੂਆਤ ਹੀ ਹੋਈ ਹੈ ਕਿ ਲੋਕਾਂ ਨੂੰ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 41 ਡਿਗਰੀ ਤੋਂ ਵਧੇਰੇ ਤਾਪਮਾਨ ਹੋਣ ਕਰਕੇ ਚੁਫੇਰੇ ਹੀ ਗਰਮ ਲੂ ਵਗ ਰਹੀ ਹੈ ਅਜਿਹੇ 'ਚ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ | ਦਿਨ ਵੇਲੇ ਖਾਸ ਕਰਕੇ ਪੇਂਡੂ ਖੇਤਰਾਂ 'ਚ ਕਣਕ ਦੀ ਵਾਢੀ ਕਰਕੇ 11-12 ਘੰਟੇ ਬਿਜਲੀ ਬੰਦ ਰਹਿੰਦੀ ਹੈ ਪਰ ਉਸ ਤੋਂ ਬਾਅਦ ਰਾਤ ਨੂੰ ਮੁੜ ਬਿਜਲੀ ਕੱਟ ਲੱਗ ਰਹੇ ਹਨ | ਇਸ ਪ੍ਰਕਾਰ ਸ਼ਹਿਰਾਂ 'ਚ ਵੀ ਬਿਜਲੀ ਕੱਟ ਲੋਕਾਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣੇ ਹੋਏ ਹਨ | ਉਪਰੋਕਤ ਸਥਿਤੀ ਕਾਰਨ ਲੋਕਾਂ ਦਾ ਕਾਰੋਬਾਰ ਠੱਪ ਹੋ ਰਿਹਾ ਹੈ | ਉਥੇ ਹੀ ਦੂਜੇ ਪਾਸੇ ਅੱਜ ਇਸ ਸਬੰੰਧੀ ਬੀ. ਕੇ. ਯੂ. ਉਗਰਾਹਾਂ ਦੇ ਵਫ਼ਦ ਵਲੋਂ ਵੀ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਪਾਵਰ ਕਾਲੋਨੀ ਮਜੀਠਾ ਰੋਡ ਵਿਖੇ ਐੱਸ. ਈ. ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਉਪਰੰਤ ਐੱਸ. ਈ. ਬਲਕਾਰ ਸਿੰਘ ਪਾਸੋਂ ਮੰਗ ਕੀਤੀ ਕਿ ਦਿਹਾਤੀ ਖੇਤਰਾਂ 'ਚ ਲੱਗ ਰਹੇ ਲੰਮੇ ਬਿਜਲੀ ਕੱਟਾਂ ਦਾ ਮਸਲਾ ਹੱਲ ਕੀਤਾ ਜਾਵੇ ਅਤੇ ਤੁਰੰਤ ਬਿਜਲੀ ਸਪਲਾਈ ਬਹਾਲ ਕੀਤੀ ਜਾਵੇ | ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਕਣਕਾਂ ਪੱਕੀਆਂ ਹਨ ਤੇ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਦੇ ਚੱਲਦੇ ਅੱਗ ਲੱਗਣ ਤੋਂ ਬਚਾਅ ਲਈ ਦਿਨ ਵੇਲੇ ਖੇਤੀਬਾੜੀ ਸੈਕਟਰ ਤੇ ਘਰੇਲੂ ਬਿਜਲੀ ਸਪਲਾਈ ਬੰਦ ਕਰਨ ਦੀਆਂ ਹਦਾਇਤਾਂ ਵਾਜਿਬ ਵੀ ਹਨ, ਜਿਸ ਕਰਕੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬੰਦ ਰੱਖੀ ਜਾ ਰਹੀ ਹੈ ਪਰ ਉਸ ਤੋਂ ਬਾਅਦ ਮੁੜ ਸ਼ਾਮ ਨੂੰ ਰਾਤ ਦੇ 2 ਵਜੇ ਤੱਕ ਦੁਬਾਰਾ ਪਾਵਰ ਕੱਟ ਲੱਗ ਰਹੇ ਹਨ | ਆਗੂਆਂ ਨੇ ਕਿਹਾ ਕਿ 16-16 ਘੰਟਿਆਂ ਦੇ ਕੱਟਾਂ ਨਾਲ ਦਿਹਾਤੀ ਖੇਤਰਾਂ 'ਚ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ ਲੋਕ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ, ਇੱਥੋਂ ਤੱਕ ਕਿ ਪਸ਼ੂਆਂ ਨੂੰ ਪਾਣੀ ਤੇ ਚਾਰਾ ਪਾਉਣ 'ਚ ਸਮੱਸਿਆ ਆ ਰਹੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਬਿਜਲੀ ਸਰਪਲਸ ਦੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਸਮੱਸਿਆ ਬਹੁਤ ਗੰਭੀਰ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕ ਦਿਨ ਦੇ ਕੰਮ ਕਾਰ ਤੋਂ ਥੱਕੇ ਹੋਏ ਸ਼ਾਮ ਨੂੰ ਘਰ ਆਉਂਦੇ ਹਨ ਪਰ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਇਥੋਂ ਤੱਕ ਬੱਚਿਆਂ, ਬਜ਼ੁਰਗਾਂ ਨੂੰ ਦਿੱਕਤਾਂ ਆ ਰਹੀਆਂ ਹਨ | ਮੱਛਰ ਦੀ ਸਮੱਸਿਆ ਕਰਕੇ ਗੰਭੀਰ ਬਿਮਾਰੀਆਂ ਲੱਗਣ ਦਾ ਖ਼ਤਰਾ ਰਹਿੰਦਾ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋ ਰਹੀ ਹੈ | ਇਸ ਮੌਕੇ ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਪਲਾਈ ਬਹਾਲ ਨਾ ਹੋਈ ਤਾਂ ਸਰਕਾਰ ਤਿੱਖੇ ਐਕਸ਼ਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਇਸ ਮੌਕੇ ਜਗਜੀਵਨ ਸਿੰਘ ਤਲਵੰਡੀ, ਕੁਲਬੀਰ ਸਿੰਘ ਜੇਠੂਵਾਲ, ਗੁਰਪ੍ਰੀਤ ਸਿੰਘ ਮੂਧਲ, ਅਜੈਬ ਸਿੰਘ ਟਰਪਈ, ਸੋਨਾ ਹਮਜ਼ਾ, ਜਗਪ੍ਰੀਤ ਸਿੰਘ, ਰਣਜੀਤ ਸਿੰਘ ਕੰਗ, ਸੁਖਜਿੰਦਰ ਸਿੰਘ ਸਾਂਘਣਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਲਾਲੀ ਦੇ ਦਿਹਾਂਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ: ਰਿੰਕੂ ਨਰੂਲਾ ਅਗਲੀ ਖ਼ਬਰ ਸ੍ਰੀ ਰਾਮ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਐਡਵੋਕੇਟ ਕਰਨਜੀਤ ਸਿੰਘ ਦਾ ਸਨਮਾਨ
Ad Position 24