ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)-ਹਲਕਾ ਦੱਖਣੀ ਦੇ ਕਾਂਗਰਸ ਦੇ ਇੰਚਾਰਜ਼ ਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਸਾਬਕਾ ਕੌਂਸਲਰ ਅਮਰੀਕ ਸਿੰਘ ਲਾਲੀ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਲਾਲੀ ਦੇ ਵਿਛੋੜੇ ਨਾਲ ਹਲਕਾ ਦੱਖਣੀ ਤੇ ਉਨ੍ਹਾਂ ਦੇ ਇਲਾਕੇੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਨ੍ਹਾਂ ਦੇ ਜਾਣ ਨਾਲ ਰਾਜਨੀਤਿਕ ਤੇ ਸਮਾਜਿਕ ਖੇਤਰ ਵਿਚ ਵੱਡੀ ਕਮੀ ਆਈ ਹੈ | ਸ: ਰਿੰਕੂ ਨਰੂਲਾ ਨੇ ਕਿਹਾ ਕਿ ਅਮਰੀਕ ਸਿੰਘ ਲਾਲੀ ਹਮੇਸ਼ਾਂ ਲੋਕ ਸੇਵਾ ਲਈ ਸਮਰਪਿਤ ਰਹੇ ਅਤੇ ਪੁਰਾਣੀ ਵਾਰਡ ਨੰਬਰ 33 ਦੇ ਲੋਕਾਂ ਵਿਚ ਉਨ੍ਹਾਂ ਦੀ ਵਿਸ਼ੇਸ਼ ਪਛਾਣ ਸੀ | ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਕੰਮ ਕੀਤਾ | ਸ: ਰਿੰਕੂ ਨਰੂਲਾ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੂਰਾ ਹਲਕਾ ਦੱਖਣੀ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹਾ ਹੈ |