09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ 5ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਖਾਸ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਅਧਿਆਪਕਾ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਪੁਸਤਕਾਂ ਦੀ ਮਹੱਤਤਾ ਅਤੇ ਜ਼ਿੰਦਗੀ 'ਚ ਉਨ੍ਹਾਂ ਮਹੱਤਵ 'ਤੇ ਚਾਨਣਾ ਪਾਇਆ | ਇਸ ਦੌਰਾਨ ਬੱਚਿਆਂ ਨੇ ਨਾਟਕ ਪੇਸ਼ ਕਰਦਿਆਂ ਪੁਸਤਕਾਂ ਦਾ ਮਹੱਤਵ ਦਰਸਾਉਂਦੇ ਹੋਏ ਸਮਝਾਇਆ ਕਿ ਅਸੀਂ ਮੋਬਾਇਲ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਕਾਰਨ ਪੁਸਤਕਾਂ ਨੂੰ ਭੁੱਲਦੇ ਜਾ ਰਹੇ ਹਾਂ ਪਰ ਇਹ ਪੁਸਤਕਾਂ ਸਾਡੇ ਜੀਵਨ ਨੂੰ ਨਵੀਂ ਸੇਧ ਦੇ ਕੇ ਸਾਨੂੰ ਤਰੱਕੀ ਦੇ ਰਾਹ 'ਤੇ ਅੱਗੇ ਲਿਜਾਉਣ ਵਾਲੀਆਂ ਹੁੰਦੀਆਂ ਹਨ | ਪਿ੍ੰ: ਆਂਚਲ ਮਹਾਜਨ ਨੇ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਹੱਟ ਕੇ ਪੁਸਤਕਾਂ ਨੂੰ ਆਪਣੇ ਜੀਵਨ 'ਚ ਸਥਾਨ ਦੇਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਾਂਸਦਾਂ ਦੀ ਦਲ-ਬਦਲੀ 'ਤੇ ਪ੍ਰਤੀਕਰਮ: 'ਆਪ' ਵਲੋਂ ਰਾਜ ਸਭਾ ਰਾਹੀਂ ਪੰਜਾਬ 'ਤੇ ਬਾਹਰੀ ਚਿਹਰੇ ਥੋਪਣ ਵਾਲੀ ਸਿਆਸ... ਅਗਲੀ ਖ਼ਬਰ ਬੱਚਿਆਂ ਦੇ ਸਿਰਾਂ 'ਤੇ ਸਜੀਆਂ ਸੁੰਦਰ ਦਸਤਾਰਾਂ ਕੌਮ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਦੀ ਨਿਸ਼ਾਨੀ : ਡਾ. ਨਿੱਜਰ...
Ad Position 24