09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੀਤੀ ਮਲੇਰੀਆ ਤੋਂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)-ਵੱਧ ਰਹੇ ਮੱਛਰਾਂ ਕਾਰਨ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਸੰਬੰਧੀ ਜਾਗਰੂਕ ਕਰਨ ਲਈ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਤੋਂ ਜਾਗਰੂਕਤਾ ਟੀਮਾਂ ਨੂੰ ਸਿਵਲ ਸਰਜਨ ਸਤਿੰਦਰਜੀਤ ਸਿੰਘ ਬਜਾਜ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਸਿਵਲ ਸਰਜਨ ਡਾ: ਬਜਾਜ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬੱਚਣ ਲਈ ਸਭ ਤੋ ਜ਼ਿਆਦਾ ਜ਼ਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ | ਕਿਉਂਕਿ ਇਲਾਜ ਨਾਲੋਂ ਪ੍ਰਹੇਜ ਜ਼ਿਆਦਾ ਜ਼ਰੂਰੀ ਹੈ ਸਿਵਲ ਸਰਜਨ ਨੇ ਦੱਸਿਆ ਕਿ ਮਲੇਰੀਆ ਇੱਕ ਵੈਕਟਰ ਬੋਰਨ ਬੀਮਾਰੀ ਹੈ ਜੋ ਕਿ ਮਾਦਾ ਐਨਾਫਲੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ | ਜਿਸਦੇ ਲੱਛਣ ਕਾਂਬਾ ਲੱਗ ਕੇ ਤੇਜ਼ ਬੁਖਾਰ ਚੜਨਾ, ਤੇਜ਼ ਸਿਰਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਂਦਾ ਹੈ | ਮਲੇਰੀਆ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਇਆ ਜਾਵੇ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਟੀਮਾਂ ਭੇਜ ਕੇ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਹੌਟ ਸਪੋਟ ਇਲਾਕਿਆਂ ਵਿਚ ਇਸਦਾ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਰਸ਼ਮੀ ਵਿੱਜ, ਏ. ਐੱਮ. ਓ. ਗੁਰਦੇਵ ਸਿੰਘ, ਪਿ੍ਤਪਾਲ ਸਿੰਘ, ਐੱਸ. ਆਈ. ਸੁਖਦੇਵ ਸਿੰਘ, ਗੁਰਕਿਰਨ ਸਿੰਘ, ਬਲਵਿੰਦਰ ਸਿੰਘ, ਹਰਕਮਲ ਸਿੰਘ, ਹਰਮੀਤ ਸਿੰਘ, ਰਣਜੋਤ ਸਿੰਘ, ਕੁਲਦੀਪ ਸਿੰਘ, ਸਮੇਤ ਸਮੂਹ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਮਜੀਠਾ ਵਿਖੇ ਕਣਕ ਦੇ ਲੱਗੇ ਅੰਬਾਰ, ਸੁਸਤ ਰਫਤਾਰ ਚੁਕਾਈ ਕਾਰਨ ਹਜ਼ਾਰਾਂ ਕੁਇੰਟਲ ਕਣਕ ਖੁੱਲ੍ਹੇ ਅਸਮਾਨ ਹੇਠ... ਅਗਲੀ ਖ਼ਬਰ ਮਰਦਮਸ਼ੁਮਾਰੀ ਸਰਵੇਖਣ ਤੋਂ ਡਿਊਟੀਆਂ ਕਟਵਾਉਣ ਲਈ ਆਉਣ ਵਾਲੀਆਂ ਸ਼ਿਫਾਰਸਾਂ ਤੋਂ ਤੰਗ ਆਏ ਅਧਿਕਾਰੀ <br/>
Ad Position 24