09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਰੈਸਲਿੰਗ 'ਚ ਚਮਕਿਆ ਖੁਸਰਾਜ ਸਿੰਘ, ਸੇਂਟ ਸੋਵਰੇਨ ਕਾਨਵੈਂਟ ਸਕੂਲ ਲਈ ਜਿੱਤਿਆ ਸੋਨ ਤਗਮਾ <br/>

Ad Position 21
No active advertisement
ਅਜੀਤ ਡੈਸਕ 25-04-2026
ਚਵਿੰਡਾ ਦੇਵੀ, 24 ਅਪ੍ਰੈਲ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਦੇ ਹੋਣਹਾਰ ਵਿਦਿਆਰਥੀ ਖੁਸਰਾਜ ਸਿੰਘ ਨੇ ਬਲਾਕ ਪੱਧਰ ਦੀਆਂ ਰੈਸਲਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂਅ ਕੀਤਾ ਹੈ | ਇਸ ਕਾਮਯਾਬੀ ਨਾਲ ਸਕੂਲ 'ਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ ਅਤੇ ਵਿਦਿਆਰਥੀ ਦੀ ਇਸ ਪ੍ਰਾਪਤੀ ਨੂੰ ਸਭ ਵਲੋਂ ਸਰਾਹਿਆ ਜਾ ਰਿਹਾ ਹੈ | ਮੁਕਾਬਲਿਆਂ ਦੌਰਾਨ ਖੁਸਰਾਜ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਵੱਡੀ ਟੱਕਰ ਦਿੰਦਿਆਂ ਉੱਚ ਦਰਜੇ ਦੀ ਤਕਨੀਕ, ਫੁਰਤੀ ਅਤੇ ਆਤਮਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ | ਉਸ ਦੀ ਇਸ ਜਿੱਤ ਦੇ ਪਿੱਛੇ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਕੋਚ ਦੀ ਰਹਿਨੁਮਾਈ ਨੂੰ ਵੱਡਾ ਯੋਗਦਾਨ ਮੰਨਿਆ ਜਾ ਰਿਹਾ ਹੈ | ਇਸ ਉਪਲਬਧੀ ਨਾਲ ਉਸ ਨੇ ਨਾ ਸਿਰਫ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ, ਸਗੋਂ ਆਪਣੇ ਮਾਤਾ-ਪਿਤਾ ਅਤੇ ਇਲਾਕੇ ਲਈ ਵੀ ਮਾਣ ਦੀ ਗੱਲ ਬਣੀ ਹੈ | ਸਕੂਲ ਪ੍ਰਬੰਧਕਾਂ ਅਨੁਸਾਰ ਇਹ ਜਿੱਤ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਹ ਵੀ ਖੇਡਾਂ ਵਿਚ ਅੱਗੇ ਵੱਧਣ ਲਈ ਉਤਸ਼ਾਹਿਤ ਹੋਣਗੇ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ ਅਤੇ ਡਾਇਰੈਕਟਰ ਸ਼ਵੀ ਕਪੂਰ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਇਕ ਸੱਚਾ ਖਿਡਾਰੀ ਆਪਣੀ ਸਖ਼ ਮਿਹਨਤ, ਸਮਰਪਣ ਅਤੇ ਜਨੂੰਨ ਨਾਲ ਸਫਲਤਾ ਹਾਸਲ ਕਰਦਾ ਹੈ ਅਤੇ ਸਮਾਜ ਵਿਚ ਹੋਰਨਾਂ ਲਈ ਮਿਸਾਲ ਬਣਦਾ ਹੈ | ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਸਕੂਲ ਵਲੋਂ ਖੇਡਾਂ ਨੂੰ ਹੋਰ ਵਧਾਵਾ ਦੇਣ ਲਈ ਹਰੇਕ ਸੰਭਵ ਯਤਨ ਕੀਤੇ ਜਾਣਗੇ | ਸਕੂਲ ਦੀ ਪਿ੍ੰਸੀਪਲ ਨਿਤਿਕਾ ਸੇਠੀ ਨੇ ਵੀ ਖੁਸਰਾਜ ਸਿੰਘ ਦੀ ਇਸ ਉਪਲਬਧੀ 'ਤੇ ਖੁਸ਼ੀ ਜ਼ਾਹਿਰ ਕੀਤੀ | ਇਸ ਦੌਰਾਨ ਕੋਆਰਡੀਨੇਟਰ ਪਾਰੁਲ ਸੁੰਦਰ ਅਤੇ ਕੋਚ ਅੰਗਰੇਜ਼ ਸਿੰਘ ਨੇ ਵੀ ਵਿਦਿਆਰਥੀ ਦੀ ਮਹਿਨਤ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ | ਕੋਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਖੁਸਰਾਜ ਸਿੰਘ ਨੇ ਪ੍ਰਸਿਕਸ਼ਣ ਦੌਰਾਨ ਬਹੁਤ ਅਨੁਸ਼ਾਸਨ ਅਤੇ ਸਮਰਪਣ ਦਿਖਾਇਆ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ | ਇਸ ਸਮਾਗਮ ਵਿਚ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ, ਜਿਨ੍ਹਾਂ ਵਲੋਂ ਵਿਦਿਆਰਥੀ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਸ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ-ਕਟੜਾ ਵੰਦੇ ਭਾਰਤ ਐਕਸਪੈ੍ਰੱਸ ਦਾ ਸੰਚਾਲਨ ਠੱਪ ਹੋਣ ਨਾਲ ਯਾਤਰੀਆਂ 'ਚ ਨਿਰਾਸ਼ਾ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਅਮਰੀਕ ਸਿੰਘ ਲਾਲੀ ਦਾ ਦਿਹਾਂਤ; ਇਲਾਕੇ 'ਚ ਸੋਗ ਦੀ ਲਹਿਰ...
Ad Position 24