10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ਼ਹਿਰ 'ਚ ਪੁਲਿਸ ਨੇ ਦੁਪਹਿਰ ਵੇਲੇ ਚਲਾਇਆ ਰੇਲਵੇ ਸਟੇਸ਼ਨ ਤੇ ਬੱਸ ਅੱਡੇ ਵਿਖੇ ਤਲਾਸ਼ੀ ਅਭਿਆਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਅੰਮਿ੍ਤਸਰ, 25 ਅਪ੍ਰੈਲ (ਰੇਸ਼ਮ ਸਿੰਘ)-ਦੁਪਹਿਰ ਵੇਲੇ ਗਰਮੀ ਦੇ ਬਾਵਜੂਦ ਕਮਿਸ਼ਨਰੇਟ ਪੁਲਿਸ ਵਲੋਂ ਪੂਰੇ ਜ਼ੋਰ-ਸ਼ੋਰ ਨਾਲ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਵਿਖੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਅਭਿਆਨ ਦਾ ਮੁੱਖ ਉਦੇਸ਼ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣਾ ਸੀ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮਾਂ ਵਲੋਂ ਸਟੇਸ਼ਨ ਅਤੇ ਬੱਸ ਸਟੈਂਡ ਦੇ ਹਰੇਕ ਕੋਨੇ ਵਿਚ ਨਿਗਰਾਨੀ ਕੀਤੀ ਗਈ ਅਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ | ਸਾਮਾਨ ਦੀ ਜਾਂਚ ਵੀ ਸੁਚੱਜੇ ਢੰਗ ਨਾਲ ਕੀਤੀ ਗਈ | ਸ਼ੱਕੀ ਵਿਅਕਤੀਆਂ 'ਤੇ ਖਾਸ ਧਿਆਨ ਦਿੱਤਾ ਗਿਆ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ | ਇਸ ਮੌਕੇ 'ਤੇ ਡੌਗ ਸਕੁਆਡ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ | ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਹਰ ਹਲਚਲ 'ਤੇ ਨਜ਼ਰ ਰਹੇ | ਉਨ੍ਹਾਂ ਦਸਿਆ ਕਿ ਪੁਲਿਸ ਵਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ | ਇਹ ਅਭਿਆਨ ਲੋਕਾਂ ਵਿਚ ਸੁਰੱਖਿਆ ਪ੍ਰਤੀ ਭਰੋਸਾ ਪੈਦਾ ਕਰਨ ਲਈ ਚਲਾਇਆ ਗਿਆ ਹੈ | ਪੁਲਿਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਸਪੈਸ਼ਲ ਚੈਕਿੰਗ ਅਭਿਆਨ ਜਾਰੀ ਰਹਿਣਗੇ ਤਾਂ ਜੋ ਕਾਨੂੰਨ-ਵਿਵਸਥਾ ਕਾਇਮ ਰਹੇ ਅਤੇ ਜਨਤਾ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਤਿਗੁਰ ਗੰਗਾ ਨੰਦ ਮਹਾਰਾਜ ਯਾਦ ਨੂੰ ਸਮਰਪਿਤ ਤੀਸਰੀ ਵਿਸ਼ਾਲ ਸ਼ੋਭਾ ਯਾਤਰਾ 30 ਨੂੰ ਅਗਲੀ ਖ਼ਬਰ ਨਾਬਾਲਗ ਮੁੰਡੇ ਤੋਂ ਮੋਬਾਈਲ ਫੋਨ ਖੋਹਣ ਵਾਲੇ ਲੁਟੇਰੇ ਕਾਬੂ
Ad Position 24