10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਧਾਇਕ ਧਾਲੀਵਾਲ ਵਲੋਂ ਦਾਣਾ ਮੰਡੀ ਅਜਨਾਲਾ 'ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਅਜਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸ਼ਾਮ ਸਮੇਂ ਦਾਣਾ ਮੰਡੀ ਅਜਨਾਲਾ ਦਾ ਅਚਣਚੇਤ ਦੌਰਾ ਕਰਦੇ ਹੋਏ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਵਿਧਾਇਕ ਧਾਲੀਵਾਲ ਨੇ ਮੰਡੀ ਵਿੱਚ ਆ ਰਹੀ ਕਣਕ ਦੀ ਖਰੀਦ ਪ੍ਰਕਿਰਿਆ, ਤੋਲ ਪ੍ਰਬੰਧ, ਬਾਰਦਾਨੇ ਦੀ ਉਪਲਬਧਤਾ, ਚੁਕਾਈ, ਅਦਾਇਗੀ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਪਣੀ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ | ਇਸ ਮੌਕੇ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਅਮਰਦੀਪ ਕੌੜਾ, ਏ.ਐਫ.ਐਸ.ਓ ਸੰਦੀਪ ਸਿੰਘ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਆੜਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਸਾਬਕਾ ਸਰਪੰਚ ਇੰਦਰਜੀਤ ਸਿੰਘ ਪੰਡੋਰੀ, ਆੜਤੀ ਹਰਜੀਤ ਸਿੰਘ ਅਲੀਵਾਲ ਕੋਟਲੀ, ਦਲਜੀਤ ਸਿੰਘ ਗਿੱਲ ਫੁੱਲੇਚੱਕ, ਮਾਸਟਰ ਸੁਖਬੀਰ ਸਿੰਘ ਰਿਆੜ, ਬਿਕਰਮਜੀਤ ਸਿੰਘ ਛੀਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਆਦੀਆਂ ਦੀ ਅਗਵਾਈ 'ਚ ਭਾਈ ਅੰਮਿ੍ਤਪਾਲ ਦੀ ਰਿਹਾਈ ਲਈ ਹਲਕਾ ਰਾਜਾਸਾਂਸੀ ਤੋਂ ਵੱਡੀ ਗਿਣਤੀ 'ਚ ਨੌਜਵਾਨ ਮੋਟਰਸਾਈਕਲਾਂ '... ਅਗਲੀ ਖ਼ਬਰ ਖਾਨਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਟਰਸਾਈਕਲ ਮਾਰਚ ਦੇ ਰੂਪ 'ਚ ਰਵਾਨਾ ਹੋਇਆ
Ad Position 24