11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ : ਜਥੇਦਾਰ ਜਲਾਲ ਉਸਮਾ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਬਾਬਾ ਬਕਾਲਾ ਸਾਹਿਬ, 25 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਖਿਲਾਫ ਬਗਾਵਤ ਕਰਨ ਦੇ ਮੁੱਦੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ, ਜੋ ਕੇਜਰੀਵਾਲ ਦੇ ਰਾਜ ਸਭਾ ਮੈਂਬਰਾਂ ਨੇ ਸ਼ੁਰੂ ਕਰ ਦਿੱਤੀ ਹੈ | ੳੇਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਦਬਦਬਾ ਘੱਟ ਰਿਹਾ ਹੈ ਅਤੇ ਜਿਉਂ ਜਿਉਂ ਵਿਧਾਨ ਸਬਾ ਚੋਣਾਂ ਨੇੜੇ ਆਉਣਗੀਆਂ, ਲੋਕ ਆਪ ਦੇ ਡੁੱਬ ਰਹੇ ਬੇੜੇ ਵਿਚੋਂ ਛਾਲਾਂ ਮਾਰਕੇ ਭੱਜਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਹਰਦੇਵ ਸਿੰਘ ਨਾਗੋਕੇ , ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲ਼ਕਾ, ਅਜਮਿੰਦਰ ਸਿੰਘ ਸਾਹਬਾ, ਪਲਵਿੰਦਰ ਸਿੰਘ ਮੀਆਂਵਿੰਡ, ਜ: ਸੁਖਵੰਤ ਸਿੰਘ ਮੱਲ੍ਹਾ (ਸਾਰੇ ਸਰਕਲ ਪ੍ਰਧਾਨ), ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਜਗਰੂਪ ਸਿੰਘ ਧੂਲ਼ਕਾ ਮੈਂਬਰ ਬਲਾਕ ਸੰਮਤੀ, ਕਸ਼ਮੀਰ ਸਿੰਘ ਗਗੜੇਵਾਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਹੀਰਾ ਸਿੰਘ ਗਗੜੇਵਾਲ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣੀਕੇ ਵਲੋਂ ਹਲਕੇ 'ਚ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ-ਸੋਹੀ, ਬੁੱਟਰ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24