11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ 'ਚ ਨਾਜਾਇਜ਼ ਕਬਜ਼ਿਆਂ ਦਾ ਬੋਲ ਬਾਲਾ; ਲੰਬੇ ਜਾਮ ਕਾਰਨ ਰਾਹਗੀਰ ਖੱਜਲ-ਖ਼ੁਆਰ

Ad Position 21
repet_subhas-goyals [Copy P29]
ਅਜੀਤ ਡੈਸਕ 26-04-2026
ਸੁਲਤਾਨਵਿੰਡ, 25 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਅਤੇ ਸੰਘਣੀ ਆਬਾਦੀ ਵਾਲੇ ਪਿੰਡ ਸੁਲਤਾਨਵਿੰਡ ਦੇ ਮੁੱਖ ਬਾਜ਼ਾਰ ਵਿੱਚ ਨਜਾਇਜ਼ ਕਬਜ਼ਿਆਂ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ | ਬਾਜ਼ਾਰ ਵਿਚ ਰੋਜ਼ਾਨਾ ਲੱਗਦੇ ਭਾਰੀ ਜਾਮ ਕਾਰਨ ਜਿੱਥੇ ਆਮ ਜਨਤਾ ਡਾਹਢੀ ਪ੍ਰੇਸ਼ਾਨ ਹੈ, ਉੱਥੇ ਹੀ ਪ੍ਰਸ਼ਾਸਨਿਕ ਢਿੱਲ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਾਮ ਲੱਗਣ ਦਾ ਸਭ ਤੋਂ ਵੱਡਾ ਕਾਰਨ ਬਾਜ਼ਾਰ ਵਿਚ ਰੇਹੜੀਆਂ ਵਾਲਿਆਂ ਅਤੇ ਕੁੱਝ ਦੁਕਾਨਦਾਰਾਂ ਵਲੋਂ ਸੜਕ ਦੇ ਕਿਨਾਰਿਆਂ ਤੱਕ ਕੀਤਾ ਗਿਆ ਵਾਧੂ ਕਬਜ਼ਾ ਹੈ | ਕਈ ਦੁਕਾਨਦਾਰਾਂ ਨੇ ਆਪਣਾ ਸਾਮਾਨ ਦੁਕਾਨਾਂ ਤੋਂ ਬਾਹਰ ਸੜਕ ਤੱਕ ਸਜਾਇਆ ਹੋਇਆ ਹੈ | ਇਸ ਤੋਂ ਬਿਨਾਂ ਰੇਹੜੀਆਂ ਕਾਰਨ ਸੜਕ ਦੀ ਚੌੜਾਈ ਨਾਂ-ਮਾਤਰ ਰਹਿ ਜਾਂਦੀ ਹੈ | ਲੋਕਾਂ ਅਨੁਸਾਰ ਈ-ਰਿਕਸ਼ਾ ਚਾਲਕ ਸਵਾਰੀਆਂ ਦੀ ਉਡੀਕ ਵਿੱਚ ਸੜਕ ਦੇ ਵਿਚਕਾਰ ਹੀ ਰਿਕਸ਼ੇ ਖੜ੍ਹੇ ਕਰ ਦਿੰਦੇ ਹਨ, ਜੋ ਕਿ ਸਿਰਦਰਦੀ ਦਾ ਮੁੱਖ ਕਾਰਨ ਬਣ ਰਹੇ ਹਨ | ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਇਹ ਰਸਤਾ ਵਾਹਨਾਂ ਦੀ ਆਵਾਜਾਈ ਨਾਲ ਭਰਿਆ ਰਹਿੰਦਾ ਹੈ | ਭਾਰੀ ਵਾਹਨਾਂ ਦੇ ਇਸ ਤੰਗ ਰਸਤੇ ਰਾਹੀਂ ਗੁਜ਼ਰਨ ਅਤੇ ਉੱਪਰੋਂ ਨਜਾਇਜ਼ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲੇ ਲੋਕਾਂ, ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਲਈ ਬਾਜ਼ਾਰ ਵਿੱਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਕਈ ਵਾਰ ਜਾਮ ਇੰਨਾ ਭਿਆਨਕ ਹੁੰਦਾ ਹੈ ਕਿ ਐਂਬੂਲੈਂਸ ਵਰਗੀਆਂ ਹੰਗਾਮੀ ਸੇਵਾਵਾਂ ਵੀ ਇੱਥੇ ਫਸ ਜਾਂਦੀਆਂ ਹਨ |
ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਇਸ ਗੰਭੀਰ ਸਮੱਸਿਆ ਦਾ ਜਲਦ ਹੱਲ ਕੱਢੇ ਤਾਂ ਜੋ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਨੁਹਾਰ ਬਦਲ ਸਕੇ ਅਤੇ ਲੋਕਾਂ ਨੂੰ ਰੋਜ਼ਾਨਾ ਦੀ ਇਸ ਖ਼ੁਆਰੀ ਤੋਂ ਨਿਜਾਤ ਮਿਲ ਸਕੇ | ਪਿੰਡ ਵਾਸੀਆਂ ਨੇ ਸਬੰਧਤ ਵਿਭਾਗ ਅਤੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਬਾਜ਼ਾਰ ਵਿੱਚੋਂ ਨਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੀ.ਕੇ.ਡੀ. ਦੇ ਸ੍ਰੀ ਗੁੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅਧਿਆਪਕਾਂ ਲਈ 2 ਰੋਜ਼ਾ ਵਿੱਦਿਅਕ ਵਰਕਸ... ਅਗਲੀ ਖ਼ਬਰ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/>
Ad Position 24