28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਡਾ. ਆਂਚਲ ਅਰੋੜਾ ਨੂੰ ਸਾਹਿਤਕ ਸਰਗਰਮੀਆਂ ਲਈ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 27-04-2026
ਅੰਮਿ੍ਤਸਰ, 26 ਅਪ੍ਰੈਲ (ਹਰਮਿੰਦਰ ਸਿੰਘ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਭਾ ਵਲੋਂ ਕੈਨੈਡਾ ਵਲੋਂ ਕਰਵਾਏ 2026 ਸਨਮਾਨ ਸਮਾਰੋਹ ਦੌਰਾਨ ਪ੍ਰੋ: ਡਾ. ਆਂਚਲ ਅਰੋੜਾ ਸਹਾਇਕ ਪ੍ਰੋਫੈਸਰ ਯੂਨੀਵਰਸਿਟੀ ਸਕੂਲ ਆਫ਼ ਫਾਇਨੈਂਸ਼ਲ ਸਟੱਡੀਜ਼, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 'ਪੰਜਾਬ ਰਤਨ' ਸਨਮਾਨ ਨਾਲ ਸਨਮਾਨਿਤ ਕੀਤਾ | ਇਹ ਸਨਮਾਨ ਉਨ੍ਹਾਂ ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਭਾਰਤ ਤੋਂ ਕੌਮੀ ਪ੍ਰਧਾਨ ਸਤਬੀਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਦਿੱਤਾ ਗਿਆ | ਡਾ. ਆਂਚਲ ਅਰੋੜਾ ਨੂੰ ਇਹ ਸਨਮਾਨ ਉਨ੍ਹਾਂ ਦੀ ਬਹੁਪੱਖੀ ਸ਼ਖ਼ਸੀਅਤ, ਅੰਤਰਰਾਸ਼ਟਰੀ ਪੱਧਰ ਦੀ ਖੋਜ, ਪ੍ਰੇਰਣਾਦਾਇਕ ਭਾਸ਼ਨ, ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਸਤੁਤੀਆਂ, ਮਹਿਲਾ ਸ਼ਕਤੀਕਰਨ, ਕਵਿਤਾ, ਅਕਾਦਮਿਕ ਸਾਹਿਤ ਤੇ ਸੱਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਅਤੇ ਪੰਜਾਬੀ ਭਾਸ਼ਾ ਦੀ ਉੱਚੀ ਸਥਾਪਨਾ ਵਿਚ ਵਿਸ਼ੇਸ਼ ਯੋਗਦਾਨ ਲਈ ਦਿੱਤਾ ਗਿਆ | ਇਸ ਐਵਾਰਡ ਨੂੰ ਪ੍ਰਾਪਤ ਕਰਨ ਦੌਰਾਨ ਡਾ. ਅਰੋੜਾ ਨੇ ਸਭਾ ਦੇ ਧੰਨਵਾਦ ਕੀਤਾ | ਇਸ ਮੌਕੇ ਲੇਖਕ ਗਿਆਨ ਸਿੰਘ ਘਈ ਅਤੇ ਹੋਰ ਲੇਖਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤ ਕਾੜ੍ਹਾ ਕਮੇਟੀ ਸੀਨੀਅਰ ਸਿਟੀਜ਼ਨ ਸੈੱਲ ਅੰਮਿ੍ਤਸਰ ਵਲੋਂ ਬਾਲਕ੍ਰਿਸ਼ਨ ਸ਼ਰਮਾ ਦਾ ਸਨਮਾਨ <br/> ਅਗਲੀ ਖ਼ਬਰ ਉਦਯੋਗਪਤੀ ਸ਼ਿਵਜੀ ਰਾਮ ਗੋਇਲ ਨੂੰ ਸਦਮਾ- ਭਰਜਾਈ ਦਾ ਦਿਹਾਂਤ
Ad Position 24