29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੀ ਟੀਮ ਵਲੋਂ 'ਆਪ' ਛੱਡ ਕੇ ਭਾਜਪਾ ਵਿਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 27-04-2026
ਅਜਨਾਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਦੀ ਸਾਂਝੀ ਅਗਵਾਈ ਹੇਠ ਸ਼ਹਿਰੀ 'ਆਪ' ਟੀਮ ਵਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਹਰਭਜਨ ਸਿੰਘ ਅਤੇ ਰਜਿੰਦਰ ਗੁਪਤਾ ਦਾ ਪੁਤਲਾ ਫੂਕਿਆ ਗਿਆ |ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਵਲੋਂ ਚੁਣੇ ਹੋਏ 92 ਵਿਧਾਇਕਾਂ ਵਲੋਂ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਪੰਜਾਬੀਆਂ ਦੀ ਆਵਾਜ਼ ਚੁੱਕਣ ਲਈ ਦੇਸ਼ ਦੇ ਸਰਵਉੱਚ ਸਦਨ ਰਾਜ ਸਭਾ ਵਿੱਚ ਭੇਜਿਆ ਗਿਆ ਸੀ ਪਰ ਇਨ੍ਹਾਂ ਵਲੋਂ ਭਾਜਪਾ ਦੇ ਦਬਾਅ ਹੇਠ ਆ ਕੇ ਆਮ ਆਦਮੀ ਪਾਰਟੀ ਨੂੰ ਛੱਡਦਿਆਂ ਭਾਜਪਾ ਵਿਚ ਸ਼ਾਮਿਲ ਹੋ ਕੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਜਿਸ ਨੂੰ ਪੰਜਾਬ ਵਾਸੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਨੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕੀਤੀ ਹੈ ਤਾਂ ਉਸ ਨੂੰ ਮੂੰਹ ਦੀ ਹੀ ਖਾਣੀ ਪਈ ਹੈ ਤੇ ਇਹੋ ਹੀ ਹਾਲ ਇਨ੍ਹਾਂ ਰਾਜ ਸਭਾ ਮੈਂਬਰਾਂ ਦਾ ਹੋਵੇਗਾ | ਇਸ ਮੌਕੇ ਸਮੂਹ ਆਗੂਆਂ ਵਲੋਂ ਭਾਜਪਾ ਵਿਚ ਜਾਣ ਵਾਲੇ ਸਾਰੇ ਰਾਜ ਸਭਾ ਮੈਂਬਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿਚ ਸਾਰਿਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਨੌਜਵਾਨ ਆਗੂ ਐਡਵੋਕੇਟ ਸੰਦੀਪ ਕੌਸ਼ਲ, ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ, ਮੋਹਣ ਸਿੰਘ ਸਰਾਫ, ਸਾਬਕਾ ਕੌਂਸਲਰ ਗੁਰਦੇਵ ਸਿੰਘ ਗੁਲਾਬ, ਅਵਿਨਾਸ਼ ਮਸੀਹ, ਦਲਬੀਰ ਸਿੰਘ ਘੁੱਲੀ, ਦਿਲਬਾਗ ਸਿੰਘ ਘੁੱਲੀ, ਸਾਹਿਲ ਮਹਾਜਨ, ਬੱਬੂ ਕੁਲਚਿਆਂ ਵਾਲਾ, ਬਲਜਿੰਦਰ ਕਾਲਾ, ਕਾਰਜ ਸਿੰਘ, ਸੁੱਖ ਨਿੱਝਰ, ਕਾਦਰ ਮਸੀਹ, ਦੀਪਕ ਹੰਸ, ਬਲਦੇਵ ਸਿੰਘ, ਅਵਤਾਰ ਸਿੰਘ, ਬਾਬਾ ਰਿੰਕੂ ਸ਼ਾਹ, ਸੋਨੂ ਕਲੱਬ ਵਾਲੇ ਅਤੇ ਅਮਨ ਭਗਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤਾਂ ਦਰਜ ਕਰਕੇ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਹ... ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਨੇ ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਵਸ ਮਨਾਇਆ <br/>
Ad Position 24