29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤਾਂ ਦਰਜ ਕਰਕੇ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਹਰਪ੍ਰਤਾਪ ਸਿੰਘ ਅਜਨਾਲਾ <br/>

Ad Position 21
No active advertisement
ਅਜੀਤ ਡੈਸਕ 27-04-2026
ਅਜਨਾਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਆਗਾਮੀ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸ਼ਹਿਰੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਉਪਰੰਤ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਆਉਂਦੇ ਸਮੇਂ 'ਚ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣਗੇ | ਇਸ ਮੌਕੇ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ, ਬਲਾਕ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ ਅੱਬੂਸੈਦ, ਐਡਵੋਕੇਟ ਬਿ੍ਜ ਮੋਹਨ ਔਲ਼, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਕੌਂਸਲਰ ਪਰਮਿੰਦਰ ਸਿੰਘ ਭੱਖਾ, ਮਨਿੰਦਰ ਸਰਾਫ, ਗੁਰਦੀਪ ਸਿੰਘ ਸਿਰਸਾ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਸ਼ੁੱਭ ਸਿਰਸਾ, ਦਿਲਬਾਗ ਸਿੰਘ ਸਿਰਸਾ, ਅਮਰਬੀਰ ਸਿੰਘ ਬੱਲ, ਅਸ਼ੋਕ ਮਸੀਹ, ਬਲਵਿੰਦਰ ਸਿੰਘ ਬਿੱਟੂ ਨਵੇਂ ਸਰਾਂ, ਪ੍ਰਭ ਭੱਖਾ, ਆਤਮ ਸ਼ਰਮਾ, ਅਮਨਦੀਪ ਸਿੰਘ ਚੱਕੀ ਵਾਲਾ, ਬੰਟੀ ਕੱਲੋਮਾਹਲ, ਅਮਰਜੀਤ ਸਿੰਘ ਬਿੱਟੂ, ਕੁਲਵਿੰਦਰ ਸਿੰਘ ਚਾਹੜਪੁਰ ਅਤੇ ਜਤਿੰਦਰ ਸੋਨੂੰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਦੀਆਂ ਵਾਧੂ ਡਿਊਟੀਆਂ ਨਾਲ ਕਿਸਾਨੀ ਸੇਵਾਵਾਂ ਪ੍ਰਭਾਵਿਤ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੀ ਟੀਮ ਵਲੋਂ 'ਆਪ' ਛੱਡ ਕੇ ਭਾਜਪਾ ਵਿਚ ਜਾਣ ਵਾਲੇ ਰਾਜ ਸਭਾ ਮੈਂਬਰਾਂ ਦਾ ਪੁਤਲਾ ਸਾੜ...
Ad Position 24