ਜਗਦੇਵ ਕਲਾਂ, 26 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਪਿੰਡ ਮੱਲੂਨੰਗਲ ਵਿਖੇ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਕਥਾਵਾਚਕ ਭਾਈ ਗੁਰਸ਼ੇਰ ਸਿੰਘ ਮੱਲੂਨੰਗਲ, ਭਾਈ ਗੁਰਵਿੰਦਰ ਸਿੰਘ, ਭਾਈ ਰਣਜੋਧ ਸਿੰਘ ਅਤੇ ਫ਼ਤਹਿ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਮੱਲੂਨੰਗਲ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸੱਚਖੰਡ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਗਿਆ | ਜਿਸ ਵਿਚ 40 ਅੰਮਿ੍ਤ ਅਭਿਲਾਖੀਆਂ ਨੇ ਪਹੁੰਚ ਕੇ ਅੰਮਿ੍ਤ ਪਾਣ ਕਰਕੇ ਗੁਰੂ ਵਾਲੇ ਬਣੇ | ਇਸੇ ਦੌਰਾਨ ਅੰਮਿ੍ਤ ਅਭਿਲਾਖੀਆ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ | ਇਸ ਮੌਕੇ ਕਥਾਵਾਚਕ ਭਾਈ ਗੁਰਸ਼ੇਰ ਸਿੰਘ ਮੱਲੂਨੰਗਲ , ਭਾਈ ਗੁਰਵਿੰਦਰ ਸਿੰਘ , ਭਾਈ ਰਣਜੋਧ ਸਿੰਘ, ਭਾਈ ਸੁਬੇਗ ਸਿੰਘ, ਭਾਈ ਜਿੰਦਰ ਸਿੰਘ, ਗ੍ਰੰਥੀ ਭਾਈ ਅਵਤਾਰ ਸਿੰਘ ਆਦਿ ਹਾਜ਼ਰ ਸਨ |