ਅਟਾਰੀ ਸਰਹੱਦ, 26 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਅੰਦਰ ਵਿਦਿਆ ਦੇ ਪ੍ਰਚਾਰ ਪ੍ਰਸਾਰ ਨੂੰ ਉਤਸ਼ਾਹਿਤ ਕਰਨ ਲਈ ਅਤੇ ਸਿੱਖੀ ਦੇ ਪ੍ਰਚਾਰ ਲਈ ਯਤਨਸ਼ੀਲ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ 49 ਸਕੂਲਾਂ ਨੇ ਭਾਗ ਲਿਆ ਇਸ ਮੁਕਾਬਲੇ ਵਿਚ ਸ਼੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਦੇ ਚਾਰ ਵਿਦਿਆਰਥੀ ਫਾਈਨਲ ਮੁਕਾਬਲੇ ਵਿੱਚ ਪਹੁੰਚੇ | ਜੂਨੀਅਰ ਗਰੁੱਪ ਵਿੱਚ ਤੇਜਬੀਰ ਸਿੰਘ, ਹਰਗੁਨਦੀਪ ਸਿੰਘ ਅਤੇ ਗੁਰਨੂਰ ਸਿੰਘ ਨੇ ਭਾਗ ਲਿਆ ਅਤੇ ਸੀਨੀਅਰ ਗਰੁੱਪ ਵਿਚ ਏਕਮਪ੍ਰੀਤ ਸਿੰਘ ਨੇ ਭਾਗ ਲਿਆ | ਹਰਗੁਨਦੀਪ ਸਿੰਘ ਨੇ ਸੁੰਦਰ ਦਸਤਾਰ ਸਜਾ ਕੇ ਜੂਨੀਅਰ ਗਰੁੱਪ ਵਿਚੋਂ ਦੂਜੀ ਪੁਜੀਸ਼ਨ ਹਾਸਲ ਕੀਤੀ ਅਤੇ ਇਨਾਮ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆਂ ਨੂੰ ਵੀ ਦਸਤਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਰੋਹੇਵਾਲ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ਼੍ਰੀ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਖਹਿਰਾ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ |