29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕੱਥੂਨੰਗਲ ਤੇ ਸੱਚਰ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ 'ਚ ਧਾਰਮਿਕ ਸਮਾਗਮ ਦੌਰਾਨ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 27-04-2026
ਚਵਿੰਡਾ ਦੇਵੀ, 26 ਅਪ੍ਰੈਲ (ਸਤਪਾਲ ਸਿੰਘ ਢੱਡੇ)-ਉੱਤਰੀ ਭਾਰਤ ਦੀ ਪ੍ਰਮੁੱਖ ਵਿਦਿਅਕ ਸੰਸਥਾ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੇ ਪੇਂਡੂ ਖੇਤਰ ਵਿਚਲੇ ਪਿੰਡ ਚਵਿੰਡਾ ਦੇਵੀ ਦੇ ਖਾਲਸਾ ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਸ਼ੈਸ਼ਨ ਦੀ ਆਰੰਭਤਾ 'ਤੇ ਪੁਰਾਣੇ ਵਿਦਿਆਰਥੀਆਂ ਦੀ ਵਿਦਾਇਗੀ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੁਆਏ ਜਾਂਦੇ ਹਨ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾਂਦਾ ਹੈ ਏਸੇ ਤਰ੍ਹਾਂ ਇਸ ਵਾਰ ਕਾਲਜ ਦੇ ਪਿ੍ੰਸੀਪਲ ਗੁਰਦੇਵ ਸਿੰਘ, ਸਟਾਫ ਤੇ ਵਿਦਿਆਰਥੀਆਂ ਵਲੋਂ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੇ ਗਵਰਨਿੰਗ ਕੌਂਸਲ ਦੇ ਸੀਨੀਅਰ ਮੈਂਬਰ ਭਗਵੰਤ ਪਾਲ ਸਿੰਘ ਸੱਚਰ ਨੇ ਸ਼ਮੂਲੀਅਤ ਕੀਤੀ, ਬੱਚਿਆਂ ਨੂੰ ਇਨਾਮ ਵੰਡ ਸਮਾਗਮ ਉਪਰੰਤ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਸਾਡੇ ਦੇਸ਼ ਦਾ ਭਵਿੱਖ ਹੋ ਤੇ ਸਾਨੂੰ ਤੁਹਾਡੇ 'ਤੇ ਬਹੁਤ ਸਾਰੀਆਂ ਉਮੀਦਾਂ ਹਨ ਕਿ ਤੁਸੀਂ ਜ਼ਿੰਦਗੀ ਦੇ ਚੰਗੇ ਮੁਕਾਮ 'ਤੇ ਪਹੁੰਚ ਕੇ ਆਪਣੇ ਪਰਿਵਾਰ ਤੇ ਕਾਲਜ ਦਾ ਵੀ ਨਾਮ ਰੋਸ਼ਨ ਕਰੋ, ਭਗਵੰਤ ਪਾਲ ਸੱਚਰ ਨੇ ਗੁਰਸਿੱਖੀ ਨਾਲ ਜੁੜੇ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਅੱਜ ਵੱਡੀ ਚੁਣੌਤੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਹੈ ਤੇ ਇਸ ਲਈ ਤੁਸੀਂ ਵੀ ਇਸ ਵਿਚ ਵੱਡਾ ਯੋਗਦਾਨ ਪਾ ਸਕਦੇ ਹੋ ਤੇ ਲੋਕਾਂ ਤੇ ਖਾਸ ਤੌਰ 'ਤੇ ਨੌਜਵਾਨਾਂ ਨੂੰ ਪ੍ਰੇਰਕ ਮੁੱਖ ਧਾਰਾ ਵਿਚ ਲਿਆਉਣ ਲਈ ਉਪਰਾਲੇ ਕਰ ਸਕਦੇ ਹੋ, ਉਨ੍ਹਾਂ ਕਿਹਾ ਕਿ ਇਹ ਸਾਡੀ ਸੰਸਥਾ ਵਿੱਦਿਆ ਦੇ ਨਾਲ ਨਾਲ ਊੜਾ ਵੀ ਤੇ ਜੂੜਾ ਵੀ ਬਚਾਉਣ ਦੀ ਗੱਲ ਕਰਦੀ ਹੈ ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਤੇ ਪੁਰਾਣੇ ਵਿਦਿਆਰਥੀਆਂ ਨੂੰ ਵਿੱਦਿਆ ਕਰਨ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਕਿ ਤੁਸੀਂ ਜ਼ਿੰਦਗੀ ਦੇ ਹਰ ਖੇਤਰ ਵਿੱਚ ਕਾਮਯਾਬ ਹੋਵੋ, ਪਿ੍ੰਸੀਪਲ ਗੁਰਦੇਵ ਸਿੰਘ ਨੇ ਅਖ਼ੀਰ ਵਿਚ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ ਚਵਿੰਡਾ ਦੇਵੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੋ ਦਰਜਨ ਪਰਿਵਾਰ ਭਾਜਪਾ ਛੱਡ ਕੇ 'ਆਪ' ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਦਸਤਾਰ ਮੁਕਾਬਲੇ ਕਰਵਾਏ <br/>
Ad Position 24