29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਦੋ ਦਰਜਨ ਪਰਿਵਾਰ ਭਾਜਪਾ ਛੱਡ ਕੇ 'ਆਪ' ਵਿਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 27-04-2026
ਅਜਨਾਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 13 ਵਿਚ ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 2 ਦਰਜਨ ਤੋਂ ਵਧੇਰੇ ਪਰਿਵਾਰ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ ਅਤੇ ਵਾਰਡ ਇੰਚਾਰਜ ਹਰਪ੍ਰੀਤ ਸਿੰਘ ਸੋਹਲ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਗੁਲਜ਼ਾਰ ਸਿੰਘ, ਮਨਦੀਪ ਸਿੰਘ ਜਨਤਾ ਟਰੇਡਰਜ਼, ਅਮਨਦੀਪ ਕੌਰ, ਕਿਰਨਦੀਪ ਕੌਰ, ਸੁਖਜਿੰਦਰ ਕੌਰ, ਕਮਲੇਸ਼ ਕੌਰ, ਨੀਲਮ ਰਾਣੀ, ਚਰਨਜੀਤ ਕੌਰ, ਸਿਮਰਜੀਤ ਕੌਰ, ਕਿਰਨਦੀਪ ਕੌਰ, ਦਵਿੰਦਰ ਕੌਰ, ਸਰਵਣੀ, ਸੋਨੀਆ, ਵਿਮਲ, ਪਰਮੇਸ਼ਵਰੀ, ਜੋਤੀ, ਮਮਤਾ ਸੰਦੀਪ, ਲਾਲ ਚੰਦ, ਅਰਜਨ, ਸੰਤੋਸ ਅਤੇ ਆਸ਼ੂ ਆਦਿ ਨੂੰ ਪਾਰਟੀ ਚਿੰਨ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਤੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਮੁਹਿੰਮ ਦਾ ਵਿਗਲ ਵਜਾ ਦਿੱਤਾ ਗਿਆ ਹੈ ਤੇ ਅਜਨਾਲਾ ਸ਼ਹਿਰ ਦੀਆਂ 15 ਵਾਰਡਾਂ ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਾਂਗੇ | ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਇਸ ਵਾਰਡ ਤੋਂ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਮੈਦਾਨ ਵਿਚ ਨਿਤਰੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਸੋਹਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਤਾਇਆ ਜਾਵੇ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋ, ਸਾਬਕਾ ਸ਼ਹਿਰੀ ਪ੍ਰਧਾਨ ਦੀਪਕ ਕੁਮਾਰ ਚੈਨਪੁਰੀਆ, ਵਾਰਡ ਇੰਚਾਰਜ ਹਰਪ੍ਰੀਤ ਸਿੰਘ ਸੋਹਲ, ਐਡਵੋਕੇਟ ਸੰਦੀਪ ਕੌਸ਼ਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਰਮੇਸ਼ ਮਹਾਜਨ, ਗੁਰਦੇਵ ਸਿੰਘ, ਯੁੱਧਬੀਰ ਸਿੰਘ, ਮੋਹਨ ਸਿੰਘ ਸਰਾਫ, ਅਜੀਤ ਸ਼ਾਹ ਵੰਝਾਂਵਾਲਾ, ਗੋਰਾ ਸੱਗੂ, ਸੁੱਖਦਿਆਲ ਸਿੰਘ ਭੱਖਾ, ਅਵਿਨਾਸ਼ ਮਸੀਹ, ਗੁਰਮੀਤ ਸਿੰਘ, ਸਾਹਿਲ ਮਹਾਜਨ, ਨਿਸ਼ਾਨ ਸਿੰਘ ਚੀਮਾ, ਸੁੱਖ ਨਿੱਝਰ, ਵਰੁਣ ਕੁਮਾਰ, ਪੰਕਜ ਹਾਂਡਾ ਅਤੇ ਰੂਬਲ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਅਤੇ ਕੇਜਰੀਵਾਲ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ-ਜਸਬੀਰ ਸਿੰਘ ਡਿੰਪਾ <br/> ਅਗਲੀ ਖ਼ਬਰ ਕੱਥੂਨੰਗਲ ਤੇ ਸੱਚਰ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ 'ਚ ਧਾਰਮਿਕ ਸਮਾਗਮ ਦੌਰਾਨ ਕੀਤੀ ਸ਼ਮੂਲੀਅਤ <br/>
Ad Position 24