29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਇਨਸਾਫ਼ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਕੀਤਾ ਐਲਾਨ <br/>

Ad Position 21
No active advertisement
ਅਜੀਤ ਡੈਸਕ 27-04-2026
ਅੰਮਿ੍ਤਸਰ, 26 ਅਪ੍ਰੈਲ (ਹਰਮਿੰਦਰ ਸਿੰਘ)-ਮਾਰਚ ਮਹੀਨੇ 'ਚ ਕਥਿਤ ਸਿਆਸੀ ਦਬਾ ਕੇ ਕਾਰਨ ਖੁਦਕਸ਼ੀ ਕਰਨ ਵਾਲੇ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇੇ ਪਰਿਵਾਰਕ ਮੈਂਬਰਾਂ ਨੇ ਇਕ ਵਾਰ ਫਿਰ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਸੋਮਵਾਰ ਨੂੰ ਉਨ੍ਹਾਂ ਦਾ ਪਰਿਵਾਰ ਸੀਬੀਆਈ ਜਾਂਚ ਲਈ ਮਾਨਯੋਗ ਹਾਈਕੋਰਟ ਦਾ ਦਰਵਾਜਾ ਖੜਕਾਏਗਾ | ਇਸ ਸਬੰਧ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿ੍ਤਕ ਡੀ.ਐੱਮ. ਰੰਧਾਵਾ ਦੀ ਪਤਨੀ ਉਪਿੰਦਰ ਕੌਰ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨੂੰ ਕਰੀਬ 35 ਦਿਨ ਹੋ ਗਏ ਪਰ ਹਾਲੇ ਤੱਕ ਉਸ ਦੀ ਖੁਦਕਸ਼ੀ ਮਾਮਲੇ 'ਚ ਨਾਮਜਦ ਕੀਤੇ ਵਿਅਕਤੀਆਂ 'ਚ ਕੇਵਲ ਇਕ ਦੀ ਗਿ੍ਫਤਾਰੀ ਹੋਈ ਹੈ ਜਦੋਂ ਕਿ ਬਾਕੀਆਂ ਨੂੰ ਗਿ੍ਫਤਾਰ ਕਰਨ 'ਚ ਪੁਲਿਸ ਅਜੇ ਵੀ ਫੇਲ੍ਹ ਸਿੱਧ ਹੋਈ ਹੈ | ਉਪਿੰਦਰ ਕੌਰ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਮਾਮਲੇ 'ਚ ਨਾਮਜਦ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ ਵਲੋਂ ਜ਼ਮਾਨਤ ਲਈ ਅਦਾਲਤ ਵਿਚ ਕਥਿਤ ਗਲਤ ਦਲੀਲਾਂ ਦਿੱਤੀਆਂ ਗਈਆਂ | ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਬਜ਼ੁਰਗ ਦੱਸ ਰਹੇ ਹਨ, ਤਾਂ ਫਿਰ ਉਹ ਆਪਣੇ ਨਾਮ 'ਤੇ ਟੈਂਡਰ ਕਿਵੇਂ ਅਪਲਾਈ ਕਰ ਰਹੇ ਹਨ | ਉਨ੍ਹਾਂ ਕਿਹਾ ਲਾਇਆ ਕਿ ਪੰਜਾਬ ਪੁਲਿਸ ਨੇ ਹਾਲੇ ਤੱਕ ਭੁੱਲਰ ਦੇ ਪੀ.ਏ., ਪਿਤਾ ਅਤੇ ਹੋਰ ਅਣਪਛਾਤੇ ਲੋਕਾਂ ਨੂੰ ਨਾ ਤਾਂ ਗਿ੍ਫਤਾਰ ਕੀਤਾ ਅਤੇ ਨਾ ਹੀ ਉਨ੍ਹਾਂ ਦੇ ਬਿਆਨ ਦਰਜ ਕੀਤੇ ਹਨ | ਇਥੋਂ ਤੱਕ 164 ਦੇ ਬਿਆਨ ਵੀ ਹਾਲੇ ਤੱਕ ਨਹੀਂ ਕਰਵਾਏ ਗਏ, ਜਿਸ ਕਾਰਨ ਉਨ੍ਹਾਂ ਨੂੰ ਜਾਂਚ 'ਤੇ ਸ਼ੱਕ ਹੈ | ਉਨ੍ਹਾਂ ਕਿਹਾ ਕਿ ਪਰਿਵਾਰ ਹੁਣ ਸੋਮਵਾਰ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਸੀਬੀਆਈ ਜਾਂਚ ਲਈ ਪਟੀਸ਼ਨ ਦਾਇਰ ਕਰੇਗਾ, ਪਰਿਵਾਰ ਨੂੰ ਪੰਜਾਬ ਪੁਲਿਸ 'ਤੇ ਵਿਸ਼ਵਾਸ ਨਹੀਂ ਰਿਹਾ | ਉਪਿੰਦਰ ਕੌਰ ਨੇ ਭਾਵੁਕ ਹੋ ਕੇ ਕਿਹਾ ਕਿ 'ਜਿਸ ਨੇ ਮੇਰਾ ਘਰ ਬਰਬਾਦ ਕੀਤਾ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ | ਉਸ 'ਤੇ ਸ਼ੱਕ ਪ੍ਰਗਟ ਕੀਤਾ ਕਿ ਜੇ ਦੋਸ਼ੀ ਬਾਹਰ ਆ ਗਏ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਖ਼ਤਰਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕਾਂ ਵਲੋਂ ਰਾਜੀਨਾਮੇ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਪਰਿਵਾਰ ਕਦੇ ਵੀ ਸਮਝੌਤਾ ਨਹੀਂ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸੜਕ 'ਤੇ ਅਚਾਨਕ ਡਿੱਗੇ ਸਕੂਟਰੀ ਸਵਾਰ ਵਿਅਕਤੀ ਉੱਪਰੋਂ ਟਰੈਕਟਰ ਲੰਘਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ <br/> ਅਗਲੀ ਖ਼ਬਰ ਆਈ. ਸੀ. ਏ. ਆਈ. ਦੀ ਐੱਨ. ਆਈ. ਆਰ. ਸੀ. ਵਲੋਂ 'ਆਡਿਟ ਗੁਣਵੱਤਾ ਪਹਿਲੂਆਂ' 'ਤੇ ਇਕ ਰੋਜ਼ਾ ਸੈਮੀਨਾਰ <br/>
Ad Position 24