04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਡੀ. ਏ. ਵੀ. ਪਬਲਿਕ ਸਕੂਲ ਨੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-04-2026
ਅੰਮਿ੍ਤਸਰ, 27 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮਿ੍ਤਸਰ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਦੇ ਮੁੱਖ ਮਹਿਮਾਨ ਆਰਿਆ ਰਤਨ ਡਾ. ਪੂਨਮ ਸੂਰੀ ਸਨ, ਜਿਨ੍ਹਾਂ ਦੇ ਨਾਲ ਡੀ.ਏ.ਵੀ. ਪਰਿਵਾਰ ਦੀ ਪ੍ਰਥਮ ਮਹਿਲਾ ਸ੍ਰੀਮਤੀ ਮਨੀ ਸੂਰੀ ਹਾਜ਼ਰ ਸਨ | ਸਮਾਗਮ 'ਚ ਡਾ. ਜੇ. ਕਾਕੜੀਆ (ਖਜ਼ਾਨਚੀ, ਡੀ.ਏ.ਵੀ. ਸੀ.ਐਮ.ਸੀ., ਨਵੀਂ ਦਿੱਲੀ ਤੇ ਵਾਈਸ ਚੇਅਰਪਰਸਨ ਡੀ.ਏ.ਵੀ. ਪਬਲਿਕ ਸਕੂਲ), ਸ੍ਰੀਮਤੀ ਸਵੀਨ ਪੁਰੀ (ਪ੍ਰਬੰਧਕ ਡੀ.ਏ.ਵੀ. ਪਬਲਿਕ ਸਕੂਲ, ਅੰਮਿ੍ਤਸਰ) ਅਤੇ ਐਲ.ਐਮ.ਸੀ. ਦੇ ਮੈਂਬਰ ਸਾਹਿਬਾਨ ਸ਼ਾਮਲ ਸਨ | ਇਸ ਦੌਰਾਨ ਸਕੂਲ ਦੇ 178 ਵਿਦਿਆਰਥੀ ਜਿੰਨ੍ਹਾਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 65 ਵਿਦਿਆਰਥੀ ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ 'ਚ 100 'ਚੋਂ 100 ਅੰਕ ਪ੍ਰਾਪਤ ਕੀਤੇ | ਆਰਤੀ ਮਖੀਜਾ, ਜਿਸ ਨੇ ਜੇ. ਈ. ਈ. 2026 (ਫੇਜ਼ 2) 'ਚ 99.76 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ 'ਤੇ ਲੜਕੀਆਂ 'ਚੋਂ ਪਹਿਲਾ ਸਥਾਨ ਹਾਸਲ ਕੀਤਾ, ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਪੂਨਮ ਸੂਰੀ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ 'ਤੇ ਖ਼ੁਸ਼ੀ ਅਤੇ ਮਾਣ ਪ੍ਰਗਟ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਸਾਰੇ ਆਏ ਮਹਿਮਾਨਾਂ ਦਾ ਉਨ੍ਹਾਂ ਦੀ ਹਾਜ਼ਰੀ ਅਤੇ ਪ੍ਰੇਰਕ ਵਿਚਾਰਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਦਮਸ੍ਰੀ ਡਾ. ਪੂਨਮ ਸੂਰੀ ਨੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਦੇ ਜਨਮ ਦਿਵਸ ਦੇ ਸੰਬੰਧ 'ਚ ਮਹਾਨ ਗੁਰਮਤਿ ਸਮਾਗਮ <br/>
Ad Position 24