04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਿਧਾਇਕ ਧਾਲੀਵਾਲ ਵਲੋਂ ਅਜਨਾਲਾ 'ਚ ਸਥਿਤ ਇਸਾਈ ਕਬਰਸਤਾਨ ਦੇ ਨਵੀਨੀਕਰਨ ਕਾਰਜਾਂ ਦੀ ਕਰਵਾਈ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 28-04-2026
ਅਜਨਾਲਾ, 27 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੇ ਚੁਗਾਵਾਂ ਰੋਡ 'ਤੇ ਸਥਿਤ ਇਸਾਈ ਭਾਈਚਾਰੇ ਕਬਰਸਤਾਨ ਦੀ ਚਾਰਦੀਵਾਰੀ ਦੇ ਨਿਰਮਾਣ ਕਾਰਜਾਂ ਦੀ ਰੀਬਨ ਕੱਟ ਕੇ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੇ ਹਰ ਵਰਗ ਦੀਆਂ ਧਾਰਮਿਕ ਅਤੇ ਸਮਾਜਿਕ ਥਾਵਾਂ ਦੀ ਸੰਭਾਲ ਅਤੇ ਵਿਕਾਸ ਲਈ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਕਬਰਸਤਾਨ ਦੀ 10 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਬਣਨ ਨਾਲ ਇਸ ਥਾਂ ਦੀ ਸੁਰੱਖਿਆ ਯਕੀਨੀ ਬਣੇਗੀ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਵੀ ਸੁਵਿਧਾ ਮਿਲੇਗੀ | ਇਸ ਮੌਕੇ ਇਸਾਈ ਭਾਈਚਾਰੇ ਦੇ ਆਗੂਆਂ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਿਵਦੀਪ ਸਿੰਘ ਚਾਹਲ, ਅਜੀਤ ਸ਼ਾਹ ਵੰਜਾਂਵਾਲਾ, ਹਰਪ੍ਰੀਤ ਸਿੰਘ ਸੋਹਲ, ਸੁਖਦਿਆਲ ਸਿੰਘ ਭੱਖਾ, ਦਿਲਬਾਗ ਸਿੰਘ ਘੁੱਲੀ, ਅਵਿਨਾਸ਼ ਮਸੀਹ, ਬਲਜਿੰਦਰ ਕਾਲਾ, ਫਾਦਰ ਨੀਸ਼ ਇਲਿਆਸ ਮਸੀਹ, ਬਾਊ ਲੱਖਾ ਮਸੀਹ, ਮੱਖਣ ਮਸੀਹ ਤੇੜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਦੇ ਟਰਾਂਸਫਾਰਮਰ 'ਚੋਂ ਹਫ਼ਤੇ 'ਚ ਦੂਜੀ ਵਾਰ ਤੇਲ ਚੋਰੀ ਹੋਣ ਕਾਰਨ ਦੁਕਾਨਦਾਰ ਡਾਢੇ ਪ੍ਰੇਸ਼ਾਨ <br/> ਅਗਲੀ ਖ਼ਬਰ ਸਤੰਬਰ ਇਨਟੇਕ ਲਈ ਧੜਾਧੜ ਯੂ.ਕੇ. ਦੇ ਵੀਜ਼ੇ ਆਉਣੇ ਹੋਏ ਸ਼ੁਰੂ-ਗੈਵੀ ਕਲੇਰ <br/>
Ad Position 24