ਬਾਬਾ ਬਕਾਲਾ ਸਾਹਿਬ, 27 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ 29 ਅਪ੍ਰੈਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਸੀਨੀਅਰ ਵਾਈਸ ਚੇਅਰਮੈਨ ਬੀਬਾ ਗੀਤਾ ਗਿੱਲ ਇਕ ਸੰਗਤ ਦਰਸ਼ਨ ਪ੍ਰੋਗਰਾਮ, ਕਾਨਫਰੰਸ ਹਾਲ, ਲਾਰੰਸ ਰੋਡ ਅੰਮਿ੍ਤਸਰ ਵਿਖੇ ਕਰਨਗੇ | ਉਨ੍ਹਾਂ ਨੇ ਦੱਸਿਆ ਕਿ ਉਹ ਜ਼ਿਲ੍ਹੇ 'ਚੋਂ ਪਹੁੰਚੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਤਿਆਚਾਰ ਤੋਂ ਪੀੜਤ ਮਹਿਲਾਵਾਂ ਨੂੰ ਮਿਲ ਕੇ ਸੁਣਵਾਈ ਕਰਨ ਲਈ ਵਿਸ਼ੇਸ਼ ਉਪਰਾਲਾ ਕਰ ਰਹੇ ਹਨ | ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਦਫਤਰ 'ਚ ਪੁੱਜੀਆਂ ਸ਼ਿਕਾਇਤਾਂ 'ਚੋਂ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਮਿਸ਼ਨ ਦੇ ਦਖਲ਼ ਨਾਲ ਹੀ ਸੰਭਵ ਹੋਵੇਗਾ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਵਫਦ ਦੀ ਅਗਵਾਈ 'ਚ ਕੁਝ ਪੀੜਤ ਮਹਿਲਾਵਾਂ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੀਆਂ | ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਘੱਟ ਗਿਣਤੀ ਲੋਕ ਭਲਾਈ ਸੰਸਥਾ ਪੀੜਤ ਧੀਆਂ ਦੇ ਕੇਸਾਂ ਦੀ ਪੈਰਵਾਈ ਕਰੇਗੀ | ਉਨ੍ਹਾਂ ਨੇ ਲੋਕ ਹਿੱਤ 'ਚ ਪੀੜਤ ਮਹਿਲਾਵਾਂ ਨੂੰ ਸੱਦਾ ਦਿੱਤਾ ਹੈ ਕਿ 29 ਅਪ੍ਰੈਲ਼ ਨੂੰ ਸਵੇਰੇ 10 ਵਜੇ ਤੱਕ ਸ਼ਿਕਾਇਤ ਕਰਤਾ ਸ਼ਿਕਾਇਤਾਂ ਲੈ ਕੇ ਪਹੁੰਚਣ ਤਾਂ ਕਿ ਕੇਸ ਕਮਿਸ਼ਨ ਆਪਣੇ ਹੱਥ 'ਚ ਲੈ ਸਕੇ |