ਅੰਮਿ੍ਤਸਰ, 27 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਵਲੋਂ ਡਿਪਟੀ ਕਮਿਸ਼ਨਰ ਨੂੰ ਐਸ. ਡੀ. ਐੱਮ-2 ਗੁਰਵਿੰਦਰ ਸਿੰਘ ਅਤੇ ਜ਼ਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰਾਹੀਂ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਦਰਤ ਦੀ ਕਰੋਪੀ ਨਾਲ ਕਿਸਾਨਾਂ ਦੀ ਜਾਨੀ ਮਾਲੀ ਨੁਕਸਾਨ ਹੋਇਆ ਸੀ, ਜਿਸ ਲਈ ਸਰਕਾਰ ਵਲੋਂ ਆਇਆ ਹੋਇਆ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਮਿਲਿਆ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕੇ ਜਾਣ ਬੁਝ ਕੇ ਕਿਸਾਨਾਂ ਨੂੰ ਵੱਖ-ਵੱਖ ਦਫਤਰਾਂ 'ਚ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ | ਇਸ ਤੋਂ ਇਲਾਵਾ ਪੰਜਾਬ ਸਰਕਾਰ ਬਾਰਿਸ਼, ਗੜੇਮਾਰੀ ਅਤੇ ਅੱਗ ਲੱਗਣ ਨਾਲ ਨੁਕਸਾਨੇ ਗਈ ਕਣਕ ਦੀ ਫਸਲ ਦੀ 100 ਫੀਸਦੀ ਕਣਕ ਦੀ ਭਰਪਾਈ ਕਰੇ | ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਤੋਂ ਗੁਰਸਾਹਿਬ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਮਹਿੰਦਰ ਸਿੰਘ ਸੁਲਤਾਨਵਿੰਡ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਤੋਂ ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਜਿੰਦਰ ਸਿੰਘ ਸ਼ਾਹ, ਬਲਦੇਵ ਸਿੰਘ ਚੀਮਾ, ਕੁਲਵੰਤ ਸਿੰਘ, ਕਰਨ ਚੀਮਾ, ਨੌਜਵਾਨ ਸੰਘਰਸ਼ ਕਮੇਟੀ ਬਚਿੱਤਰ ਸਿੰਘ ਕੋਟਲਾ, ਪ੍ਰਧਾਨ ਬਲਦੇਵ ਸਿੰਘ ਕਲੇਰ, ਕੁਲਵਿੰਦਰ ਸਿੰਘ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਨਰਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਜੇ. ਐੱਨ. ਰੰਧਾਵਾ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |