ਰਾਜਾਸਾਂਸੀ, 28 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਅਨੁਸਾਰ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਡਿਪਟੀ ਕਮਿਸ਼ਨਰ, ਐੱਸ. ਡੀ. ਐੱਮ., ਬਿਜਲੀ ਬੋਰਡ ਦਫ਼ਤਰ ਸਾਹਮਣੇ ਰੋਸ ਧਰਨੇ ਦਿੱਤੇ ਜਾਣਗੇ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਰੋਸ ਧਰਨੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਲੋਕਾਂ ਵਿਚ ਧਰਨੇ ਸੰਬੰਧੀ ਪੂਰਾ ਉਤਸ਼ਾਹ ਹੈ |