11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਛੇਹਰਟਾ ਚੌਂਕ 'ਚ ਭਿਆਨਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਲੜਕਾ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 29-04-2026
ਛੇਹਰਟਾ, 28 ਅਪ੍ਰੈਲ (ਪੱਤਰ ਪ੍ਰੇਰਕ)-ਅੰਮਿ੍ਤਸਰ ਦੇ ਇਤਿਹਾਸਿਕ ਇਲਾਕੇ ਛੇਹਰਟਾ 'ਚ ਅੱਜ ਦੁਪਹਿਰ ਨੂੰ ਇਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਕਾਰਨ ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ | ਮਿਲੀ ਜਾਣਕਾਰੀ ਅਨੁਸਾਰ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਹੇਠਾਂ ਆ ਕੇ ਇੱਕ ਨੌਜਵਾਨ ਲੜਕੀ ਨੂੰ ਕੁਚਲ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਹਾਦਸੇ 'ਚ ਇੱਕ ਹੋਰ ਨੌਜਵਾਨ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਮਿ੍ਤਕ ਲੜਕੀ ਦੀ ਪਹਿਚਾਣ ਸਲੋਨੀ ਵਜੋਂ ਹੋਈ ਹੈ, ਜਿਸ ਦੀ ਉਮਰ ਲਗਭਗ 20 ਸਾਲ ਦੱਸੀ ਜਾ ਰਹੀ ਹੈ, ਉਹ ਅੰਮਿ੍ਤਸਰ ਦੇ ਇੱਕ ਪੋਲੋਟੈਕਨੀਕਲ ਕਾਲਜ 'ਚ ਬੀ ਫਾਰਮੇਸੀ ਕੋਰਸ ਦੀ ਫਾਈਨਲ ਈਅਰ ਦੀ ਵਿਦਿਆਰਥਣ ਸੀ ਤੇ ਅੱਜ ਉਸ ਦਾ ਪਹਿਲਾ ਪੇਪਰ ਸੀ ਤੇ ਉਹ ਪੇਪਰ ਦੇਣ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀ ਸੀ ਤਾਂ ਪਿੱਛੋਂ ਮਿੱਟੀ ਨਾਲ ਭਰੀ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਐਕਟਿਵਾ ਸਵਾਰ ਦੋਨੋ ਹੀ ਲੜਕਾ ਤੇ ਲੜਕੀ ਡਿੱਗ ਪਏ ਤੇ ਸਾਹਮਣਿਓ ਗਲਤ ਸਾਈਡ ਤੋਂ ਤੇਜ਼ ਰਫਤਾਰ ਆ ਰਹੀ ਮਿੱਟੀ ਦੀ ਟਰੈਕਟਰ ਟਰਾਲੀ ਜਿਸ ਦੀ ਬਰੇਕ ਨਾ ਲੱਗਣ ਕਾਰਨ ਉਕਤ ਲੜਕੀ ਟਰੈਕਟਰ ਤੇ ਟਰਾਲੀ ਦੇ ਟਾਇਰਾਂ ਹੇਠ ਆਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਤੇ ਜਿਸ ਨੂੰ ਇਲਾਕਾ ਨਿਵਾਸੀਆਂ ਵਲੋਂ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਤੇ ਇਸ ਸੜਕ ਹਾਦਸੇ ਦੌਰਾਨ ਇਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ, ਜਿਸ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ | ਸਲੋਨੀ ਦੇ ਅਧਿਆਪਕਾਂ ਦਾ ਕਹਿਣਾ ਹੈ ਕਿ ਵਿਦਿਆਰਥਨ ਸਲੋਨੀ ਜੋ ਕਿ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ ਤੇ ਉਹ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ ਅਤੇ ਹੁਣ ਛੇਹਰਟਾ ਵਿਚ ਆਪਣੀ ਮਾਸੀ ਕੋਲ ਰਹਿ ਕੇ ਪੜ੍ਹਾਈ ਕਰ ਰਹੀ ਸੀ | ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਟਰੈਕਟਰ ਚਾਲਕ 2 ਵਿਅਕਤੀਆਂ ਨੂੰ ਫੜ ਕੇ ਪੀਸੀਆਰ ਪੁਲਿਸ ਦੇ ਹਵਾਲੇ ਕਰ ਦਿੱਤਾ | ਹਾਲਾਂਕਿ ਲੋਕਾਂ ਨੇ ਦੋਸ਼ ਲਾਇਆ ਕਿ ਪੀਸੀਆਰ ਮੁਲਾਜ਼ਮਾਂ ਵਲੋਂ ਜਾਣਬੁੱਝ ਕੇ ਕਥਿਤ ਦੋਸ਼ੀਆਂ ਨੂੰ ਭਜਾ ਦਿੱਤਾ ਗਿਆ, ਜਿਸ ਨੂੰ ਲੈ ਕੇ ਸਥਾਨਕ ਲੋਕਾਂ ਵਲੋਂ ਛੇਹਰਟਾ ਮੇਨ ਸੜਕ ਨੂੰ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਤੇ ਕਿਹਾ ਕਿ ਇਸ ਵਿਚ ਸ਼ਾਮਿਲ ਸਾਰੇ ਹੀ ਸ਼ਾਮਿਲ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕਰਕੇ ਉਨ੍ਹਾਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਘਟਨਾ ਦੀ ਜਾਣਕਾਰੀ ਮਿਲਣ 'ਤੇ ਛੇਹਰਟਾ ਪੁਲਿਸ ਮੌਕੇ 'ਤੇ ਪਹੁੰਚੀ ਤੇ ਥਾਣਾ ਮੁਖੀ ਨੇ ਕਿਹਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਗੁੱਸੇ ਅਤੇ ਗਮ ਦਾ ਮਾਹੌਲ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਨੇੜੇ ਧਮਾਕੇ ਤੋਂ ਬਾਅਦ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਸਖ਼ਤ ਚੈਕਿੰਗ <br/> ਅਗਲੀ ਖ਼ਬਰ ਭਾਜਪਾ ਦੇ ਯੂਥ ਆਗੂ ਸਾੲੀਂ ਅੰਸ਼ ਨੂੰ ਮਿਲੀ ਵਿਦੇਸ਼ੀ ਨੰਬਰ ਤੋਂ ਧਮਕੀ <br/>
Ad Position 24