11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਅਜਨਾਲਾ ਨੇੜੇ ਰਾਵੀ ਦਰਿਆ 'ਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 29-04-2026

ਅਜਨਾਲਾ/ਗੱਗੋਮਾਹਲ, 28 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਰਾਵੀ ਦਰਿਆ ਵਿਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਇਸ ਵਾਰ ਮਾਨਸੂਨ ਦੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਬੰਧਿਤ ਵਿਭਾਗਾਂ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਤਿਆਰੀਆਂ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ | ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲ ਸਰੋਤ ਸਮੇਤ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਅੱਜ ਦਿਨ ਚੜ੍ਹਦਿਆਂ ਹੀ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਗੋਇਲ ਰਾਵੀ ਦਰਿਆ 'ਤੇ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਕੀ ਸ਼ਾਹਪੁਰ ਨੇੜੇ ਰਾਵੀ ਦਰਿਆ 'ਤੇ ਪਹੁੰਚੇ, ਜਿੱਥੇ 4 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਚੱਲ ਰਿਹਾ ਹੈ | ਇਸ ਮੌਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਵਿਭਾਗ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ | ਇਸ ਮੌਕੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਸਰਕਾਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਭਿਆਨਕ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵਲੋਂ 4 ਦਰਿਆਵਾਂ 'ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਇਨ੍ਹਾਂ ਕਮੇਟੀ ਨੇ 132 ਥਾਵਾਂ ਦੀ ਨਾਜ਼ੁਕ ਥਾਵਾਂ ਨਿਸ਼ਾਨਦੇਹੀ ਕੀਤੀ ਅਤੇ ਇਨ੍ਹਾਂ ਸਾਰੀਆਂ ਥਾਵਾਂ 'ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ | ਮੰਤਰੀ ਬਰਿੰਦਰ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫ਼ਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸ਼ੀਨਾਂ (ਪਾਣੀ ਵਿਚ ਅਤੇ ਧਰਤੀ 'ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖ਼ਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ | ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਵਿਚ ਵਗਦੇ ਸੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜ਼ੋਰਾਂ ਨਾਲ ਜਾਰੀ ਹੈ ਤੇ ਹੋਰਨਾਂ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ | ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਕਾਰਨ 23 ਥਾਵਾਂ 'ਤੇ ਪਏ ਪਾੜ ਵਾਲੀਆਂ ਥਾਵਾਂ ਤੇ ਪੱਥਰ ਨਾਲ ਮਜ਼ਬੂਤ ਬੰਨ੍ਹ ਬਣਾਉਣ ਦੀ ਮੰਗ ਨੂੰ ਮੌਕੇ 'ਤੇ ਪ੍ਰਵਾਨ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਨੂੰ ਨੇਪਰੇ ਚੜ੍ਹਨ ਲਈ ਲੋੜੀਂਦੀ ਪ੍ਰਕਿਰਿਆ ਅੱਜ ਤੋਂ ਹੀ ਸ਼ੁਰੂ ਕੀਤੀ ਜਾਵੇ ਅਤੇ ਸਾਰਾ ਪ੍ਰੋਜੈਕਟ ਤਿਆਰ ਕਰਕੇ ਜਲਦ ਤੋਂ ਜਲਦ ਚੰਡੀਗੜ੍ਹ ਲਿਆਂਦੇ ਜਾਵੇ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਵਿਸ਼ਵਪਾਲ ਗੋਇਲ, ਉੱਪ ਮੰਡਲ ਅਫ਼ਸਰ ਸਤਨਾਮ ਸਿੰਘ ਤੋਂ ਇਲਾਵਾ ਡੀ.ਐੱਸ.ਪੀ ਅਜਨਾਲਾ ਗੁਰਦੀਪ ਸਿੰਘ ਅਤੇ ਐੱਸ.ਐੱਚ.ਓ ਰਮਦਾਸ ਇੰਸ: ਅਰਜਨ ਕੁਮਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਹੈਰੋਇਨ ਸਮੇਤ ਕਾਬੂ <br/> ਅਗਲੀ ਖ਼ਬਰ ਰਾਜਪੁਰਾ ਨੇੜੇ ਧਮਾਕੇ ਤੋਂ ਬਾਅਦ ਅੰਮਿ੍ਤਸਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਸਖ਼ਤ ਚੈਕਿੰਗ <br/>
Ad Position 24