11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨੌਜਵਾਨ ਹੈਰੋਇਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 29-04-2026
ਸੁਲਤਾਨਵਿੰਡ, 28 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਹੌਲਦਾਰ ਸੁਖਰਾਜ ਸਿੰਘ, ਏਐਸਆਈ ਸੁਰਜੀਤ ਸਿੰਘ ਤੇ ਏਐਸਆਈ ਵਿਜੇ ਕੁਮਾਰ ਵਲੋਂ ਸੁਲਤਾਨਵਿੰਡ ਅੱਪਰ ਦੁਆਬ ਨਹਿਰ ਨੇੜੇ ਸੱਪਾਂ ਵਾਲਾ ਸ਼ਿਵਾਲਾ ਵਿਖੇ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਜਿਸ ਦੀ ਤਲਾਸ਼ੀ ਦੌਰਾਨ ਉਸ ਨੌਜਵਾਨ ਕੋਲੋਂ 3 ਗ੍ਰਾਮ 76 ਮਿਲੀ ਹੈਰੋਇਨ ਬਰਾਮਦ ਹੋਈ ਹੈ ਜਿਸ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਦੇ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਅਜੇ ਕੁਮਾਰ ਬੱਬੂ, ਪੁੱਤਰ ਜਗਦੀਸ਼ ਰਾਜ ਸ਼ਰਮਾ ਵਾਸੀ ਖਾਲਸਾ ਨਗਰ ਕੋਟ ਮਿੱਤ ਸਿੰਘ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀਮਤੀ ਪਾਰਵਤੀ ਦੇਵੀ ਹਸਪਤਾਲ ਨੂੰ ਮਿਲਿਆ ਮਰੀਜ਼ ਮਿੱਤਰਤਾ ਪੁਰਸਕਾਰ <br/> ਅਗਲੀ ਖ਼ਬਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਅਜਨਾਲਾ ਨੇੜੇ ਰਾਵੀ ਦਰਿਆ 'ਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ
Ad Position 24