ਅੰਮਿ੍ਤਸਰ, 28 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਅੰਮਿ੍ਤਸਰ ਦੇ ਵਫਦ ਨੇ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਵਿੱਤ ਸਕੱਤਰ ਹਰਜਾਪ ਸਿੰਘ ਬੱਲ ਦੀ ਅਗਵਾਈ ਵਿਚ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਂਅ ਗੈਰ ਵਿੱਦਿਅਕ ਡਿਊਟੀਆਂ ਸਬੰਧੀ ਮੰਗ ਪੱਤਰ ਸੌਂਪਿਆ | ਜਥੇਬੰਦੀ ਦੇ ਆਗੂਆਂ ਵਲੋਂ ਅਧਿਆਪਕਾਂ ਦੀਆਂ ਵੱਡੀ ਗਿਣਤੀ 'ਚ ਲਾਈਆਂ ਜਾ ਰਹੀਆਂ ਗੈਰ ਵਿੱਦਿਅਕ ਡਿਊਟੀਆਂ ਦਾ ਇਤਰਾਜ਼ ਦਰਜ ਕਰਵਾਇਆ ਗਿਆ ਅਤੇ ਸਮੂਹ ਵਿਭਾਗਾਂ 'ਚੋਂ ਅਨੁਪਾਤਕ ਡਿਊਟੀਆਂ ਲਗਾਉਣ 'ਤੇ ਜ਼ੋਰ ਦਿੱਤਾ | ਅਧਿਆਪਕਾਂ ਦੀਆਂ ਪਹਿਲਾਂ ਹੀ ਪ੍ਰੀ ਐਸਆਈਆਰ ਵੋਟਰ ਮੈਪਿੰਗ, ਡਰੱਗ ਅਤੇ ਸਮਾਜਿਕ ਆਰਥਿਕ ਸਰਵੇਖਣ, ਚੋਣਾਂ ਡਿਊਟੀ ਬਤੌਰ ਬੀ. ਐੱਲ. ਓ ਅਤੇ ਹੋਰ ਗ਼ੈਰ ਵਿੱਦਿਅਕ ਡਿਊਟੀਆਂ ਲਗਾਈਆਂ ਗਈਆਂ ਹਨ ਜਿਸ ਕਾਰਨ ਸਕੂਲਾਂ 'ਚ ਵਿੱਦਿਅਕ ਮਾਹੌਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਹੁਣ ਜਨਗਣਨਾ ਅਤੇ ਸਰਵੇਖਣ ਦੀਆਂ ਡਿਊਟੀਆਂ ਆਉਣ ਨਾਲ ਸਕੂਲਾਂ ਦੀ ਹਾਲਤ ਹੋਰ ਗੰਭੀਰ ਅਤੇ ਤਰਸਯੋਗ ਹੋ ਜਾਵੇਗੀ ਅਤੇ ਇਨ੍ਹਾਂ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਕੋਈ ਵਾਲੀ ਵਾਰਸ ਨਹੀਂ ਹੋਵੇਗਾ | ਇਸ ਨਾਲ ਸਰਕਾਰੀ ਵਿਦਿਆ 'ਚ ਵੱਡੇ ਪੱਧਰ 'ਤੇ ਨਿਘਾਰ ਆਵੇਗਾ | ਆਗੂਆਂ ਨੇ ਚਹੇਤਿਆਂ ਦੀਆਂ ਡਿਊਟੀਆਂ ਕੱਟੇ ਜਾਣ ਪਿੱਛੇ ਭਿ੍ਸ਼ਟਾਚਾਰ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਅਤੇ ਸਖ਼ਤ ਇਤਰਾਜ਼ ਲਾਉਂਦਿਆਂ ਮੰਗ ਕੀਤੀ ਕਿ ਪਿਛਲੀਆਂ ਕੱਟੀਆਂ ਗਈਆਂ ਡਿਊਟੀਆਂ ਦੀ ਉੱਚ ਪੱਧਰੀ ਕਮੇਟੀ ਗਠਿਤ ਕਰਕੇ ਜਾਂਚ ਕਰਵਾਈ ਜਾਵੇ | ਇਸ ਤੋਂ ਇਲਾਵਾ ਦੋਹਾਂ ਪਤੀ ਪਤਨੀ ਵਿੱਚੋਂ ਇੱਕ ਨੂੰ ਛੋਟ ਦੇਣ, ਸਕੂਲ ਮੁਖੀਆਂ ਨੂੰ ਗਣਨਾਕਾਰ ਡਿਊਟੀ ਤੋਂ ਛੋਟ ਦੇਣ, ਇੱਕੋ ਸਕੂਲ 'ਚੋਂ ਬਹੁ ਗਿਣਤੀ ਅਧਿਆਪਕਾਂ, ਕਰੋਨਿਕ ਬਿਮਾਰੀ ਪੀੜਤਾਂ, ਗਰਭਵਤੀ ਔਰਤਾਂ ਆਦਿ ਨੂੰ ਡਿਊਟੀ ਤੋਂ ਛੋਟ ਦੇਣ ਬਾਰੇ ਗੱਲਬਾਤ ਸਰਕਾਰ ਦੇ ਸਨਮੁੱਖ ਰੱਖੀ | ਇਸ ਮੌਕੇ ਡੀ.ਐਮ.ਐਫ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ, ਚਰਨਜੀਤ ਸਿੰਘ ਰਜਧਾਨ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਮਨਪ੍ਰੀਤ ਸਿੰਘ, ਵਿਪਨ ਰਿਖੀ, ਕੰਵਲਜੀਤ ਕੌਰ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਕੰਵਰਜੀਤ ਸਿੰਘ ਜੰਡਿਆਲਾ, ਕੰਵਲਨੀਤ ਸਿੰਘ ਫਤਿਹਪੁਰ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪਿ੍ਥੀਪਾਲ ਸਿੰਘ ਆਦਿ ਆਦਿ ਆਗੂ ਹਾਜ਼ਰ ਸਨ |