11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-04-2026
ਅੰਮਿ੍ਤਸਰ, 28 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ 'ਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪਿ੍ੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਸੰਗਤੀ ਰੂਪ 'ਚ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦਾ ਪਾਠ ਕੀਤਾ ਉਪਰੰਤ ਸਕੂਲ ਦੀ ਸੰਗੀਤ ਕਲਾਸ ਦੇ ਵਿਦਿਆਰਥੀਆਂ ਨੇ ਧੁਰ ਕੀ ਬਾਣੀ ਦਾ ਰਾਗ ਆਧਾਰਤ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਭਾਈ ਰਣਦੀਪ ਸਿੰਘ ਹੈੱਡ ਗ੍ਰੰਥੀ ਗੁ: ਰਾਮਸਰ ਸਾਹਿਬ ਨੇ ਵਿਦਿਆਰਥੀਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਪਿ੍ੰ: ਮਮਤਾ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਆਪਣੀ ਸਕੂਲੀ ਪੜ੍ਹਾਈ ਦੇ ਨਾਲ-ਨਾਲ ਗੁਰਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾ ਕੇ ਆਪਣੇ ਧਰਮ ਵਿਚ ਪਰਪੱਕ ਰਹਿਣਾ ਸਭ ਤੋਂ ਉੱਤਮ ਜੀਵਨ ਜਾਂਚ ਹੈ ਅਤੇ ਗੁਰਬਾਣੀ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ 'ਚ ਅਪਣਾਉਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ 2 ਇਮਾਰਤਾਂ ਤੇ 5 ਦੁਕਾਨਾਂ ਸੀਲ ਅਗਲੀ ਖ਼ਬਰ ਅਧਿਆਪਕਾਂ ਦੀ ਗੈਰ-ਵਿੱਦਿਅਕ ਡਿਊਟੀਆਂ ਲਗਾਉਣ ਵਿਰੁੱਧ ਡੀ. ਟੀ. ਐੱਫ ਨੇ ਭੇਜਿਆ ਮੁੱਖ ਮੰਤਰੀ ਨੂੰ ਮੰਗ ਪੱਤਰ <br/>
Ad Position 24