11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਾਬਾ ਭੂਰੀ ਵਾਲੇ ਪਬਲਿਕ ਸਕੂਲ ਨੇ ਵਿਦਿਆਰਥੀਆਂ ਦੀ ਸਹੂਲਤ ਲਈ 2 ਨਵੀਆਂ ਬੱਸਾਂ ਕੀਤੀਆਂ ਰਵਾਨਾ <br/>

Ad Position 21
No active advertisement
ਅਜੀਤ ਡੈਸਕ 29-04-2026
ਸੁਲਤਾਨਵਿੰਡ, 28 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਖੂਹ ਭਾਈ ਮੰਝ ਸਾਹਿਬ, ਕੋਟ ਮਿੱਤ ਸਿੰਘ (ਸੁਲਤਾਨਵਿੰਡ) ਵਿਖੇ ਸਥਿਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੀਆਂ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ | ਇਨ੍ਹਾਂ ਬੱਸਾਂ ਨੂੰ ਅੱਜ ਬਾਬਾ ਅਵਤਾਰ ਸਿੰਘ ਅਤੇ ਕਮੇਟੀ ਮੈਂਬਰ ਸੁਖਰਾਜ ਸਿੰਘ ਸੰਧੂ ਨੇ ਹਰੀ ਝੰਡੀ ਵਿਖਾ ਕੇ ਵੱਖ-ਵੱਖ ਰੂਟਾਂ ਲਈ ਰਵਾਨਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਅਵਤਾਰ ਸਿੰਘ ਅਤੇ ਸੁਖਰਾਜ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਮਾਪਿਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਪ੍ਰਬੰਧਕੀ ਕਮੇਟੀ ਵਲੋਂ ਇਹ ਫੈਸਲਾ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਇਸ ਸ਼ੁਭ ਕਾਰਜ ਲਈ ਵਧਾਈ ਸੰਦੇਸ਼ ਭੇਜਿਆ ਹੈ | ਨਵੇਂ ਅਕਾਦਮਿਕ ਸਾਲ ਦੌਰਾਨ ਬੱਚਿਆਂ ਦੀ ਵਧ ਰਹੀ ਆਮਦ ਕਾਰਨ ਆਵਾਜਾਈ ਦੇ ਸਾਧਨਾਂ ਵਿੱਚ ਵਾਧਾ ਕਰਨਾ ਸਮੇਂ ਦੀ ਲੋੜ ਸੀ | ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਪਿ੍ੰਸੀਪਲ ਕੁਲਜਿੰਦਰ ਸਿੰਘ ਢਿੱਲੋਂ, ਵਾਇਸ ਪਿ੍ੰਸੀਪਲ ਸਿਮਰਨਜੀਤ ਕੌਰ, ਅਤੇ ਕਿਰਨਪ੍ਰੀਤ ਕੌਰ ਸਮੇਤ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸੀ | ਸਟਾਫ਼ ਅਤੇ ਇਲਾਕਾ ਨਿਵਾਸੀਆਂ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਚੱਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮਾਂ ਦੀ ਸਮਾਪਤੀ <br/> ਅਗਲੀ ਖ਼ਬਰ ਸਾਡਾ ਨਾਟ ਘਰ 'ਚ 266ਵੇਂ ਸ਼ੋਅ ਦੌਰਾਨ ਲੱਗੀਆਂ ਰੋਣਕਾਂ <br/>
Ad Position 24