14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਾਬਕਾ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਨੇ ਹਲਕਾ ਉੱਤਰੀ 'ਚ ਸਫਾਈ ਅਭਿਆਨ ਚਲਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਡਾਇਰੈਕਟਰ ਜਸਬੀਰ ਸਿੰਘ ਢਿੱਲੋਂ ਵਲੋਂ ਹਲਕਾ ਉੱਤਰੀ ਅਧੀਨ ਪੈਂਦੇ ਰਣਜੀਤ ਐਵੀਨਿਊ ਸੀ ਬਲਾਕ ਵਿਖੇ ਸਫਾਈ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਤਹਿਤ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਸੜਕਾਂ ਤੇ ਫੁੱਟਪਾਥ 'ਤੇ ਲੱਗੇ ਬੂਟਿਆਂ ਦੀ ਸਾਂਭ ਸੰਭਾਲ ਅਤੇ ਪੈਦਲ ਚੱਲਣ ਲਈ ਰਸਤਾ ਸਾਫ ਕਰਵਾਇਆ | ਇਸ ਮੌਕੇ ਹਲਕਾ ਉੱਤਰੀ ਦੇ ਮੁੱਖ ਸੇਵਾਦਾਰ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਉੱਤਰੀ ਦੇ ਵੱਖ-ਵੱਖ ਇਲਾਕਿਆਂ 'ਚ ਬੂਟੇ ਲਗਾਏ ਜਾਣਗੇ ਅਤੇ ਬੂਟਿਆਂ ਦੀ ਦੇਖਭਾਲ ਲਈ ਉਪਰਾਲੇ ਕੀਤੇ ਜਾਣਗੇ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣਾ ਆਲਾ ਦੁਆਲਾ ਸਾਫ ਰੱਖਿਆ ਜਾਵੇ, ਤਾਂ ਜੋ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਏ. ਐੱਸ. ਤੁਲੀ (ਸੀ. ਟੀ. ਪੀ. ਰਿਟਾਇਰਡ), ਐੱਸ. ਈ. ਮਿਊਾਸਪਲ ਕਾਰਪੋਰੇਸ਼ਨ (ਰਿਟਾਇਰਡ), ਡਾ. ਅਮਰਜੀਤ ਸਿੰਘ ਸਚਦੇਵਾ (ਐੱਸ.ਐੱਮ.ਓ. ਰਿਟਾਇਰਡ), ਡੀ. ਐੱਸ. ਬਾਵਾ (ਡੀ. ਜੀ. ਐੱਮ. ਰਿਟਾਇਰਡ), ਰਾਜਨ ਤਨੇਜਾ, ਮਨਦੀਪ ਸਿੰਘ (ਐਡਵੋਕੇਟ), ਡਾ. ਸੰਜੀਵ, ਜਸਬੀਰ ਸਿੰਘ ਨਰੰਗ, ਵਨੀਤ ਕਪੂਰ ਅਤੇ ਅਸ਼ੋਕ ਸ਼ਰਮਾ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਬਾਵਾ (ਗਾਜੀ) ਨਹੀਂ ਰਹੇ ਅਗਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ਜਨਾਨਾ ਹਸਪਤਾਲ ਵਿਖੇ ਵੱਖ-ਵੱਖ ਸਹੂਲਤਾਂ ਦਾ ਉਦਘਾਟਨ <br/>
Ad Position 24