14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤਾਂ 'ਚ ਵਾਧੇ ਕਾਰਨ ਫੂਡ ਸਟਾਲ ਤੇ ਰੈਸਟੋਰੈਂਟ ਬੰਦ ਹੋਣ ਕਿਨਾਰੇ-ਮਠਾੜੂ <br/>

Ad Position 21
repet_subhas-goyals [Copy P29]
ਗੱਲਬਾਤ ਕਰਦੇ ਹੋਏ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਹਰਿੰਦਰ ਸਿੰਘ ਅਤੇ ਵਿਕਰਮਜੀਤ ਵਿੱਕੀ | ਤਸਵੀਰ : ਨਿਰਮਲ ਸਟੂਡੀਓ <br/> 03-05-2026
ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ 993 ਰੁਪਏ ਦਾ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 3176 ਰੁਪਏ ਤੱਕ ਪਹੁੰਚ ਗਈ ਹੈ | ਇਸ ਮੌਕੇ ਨੈਸ਼ਨਲ ਕੌਂਸਲ ਮੈਂਬਰ ਹਰਿੰਦਰ ਸਿੰਘ ਅਤੇ ਹਲਕਾ ਸੰਗਠਨ ਇੰਚਾਰਜ-ਦੱਖਣੀ ਵਿਕਰਮਜੀਤ ਵਿੱਕੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਹੀ ਕੁੱਲ 1303 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਛੋਟੇ ਕਾਰੋਬਾਰੀ ਗੰਭੀਰ ਆਰਥਿਕ ਸੰਕਟ ਵਿਚ ਆ ਗਏ ਹਨ | ਮਠਾੜੂ ਨੇ ਕਿਹਾ ਕਿ ਵਧ ਰਹੀਆਂ ਕੀਮਤਾਂ ਕਾਰਨ ਫੂਡ ਸਟਾਲ, ਰੇਹੜੀਆਂ, ਢਾਬਿਆਂ ਅਤੇ ਛੋਟੇ ਰੈਸਟੋਰੈਂਟ ਚਲਾਉਣ ਵਾਲੇ ਲੋਕ ਆਪਣਾ ਕਾਰੋਬਾਰ ਜਾਰੀ ਰੱਖਣ ਵਿਚ ਅਸਮਰੱਥ ਹੋ ਰਹੇ ਹਨ ਅਤੇ ਕਈ ਕਾਰੋਬਾਰ ਬੰਦ ਹੋਣ ਦੇ ਕਿਨਾਰੇ ਪਹੁੰਚ ਚੁੱਕੇ ਹਨ | ਗੈਸ ਦੀਆਂ ਵਧੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਵੀ ਪੈ ਰਿਹਾ ਹੈ ਕਿਉਂਕਿ ਖਾਣ-ਪੀਣ ਦੀਆਂ ਵਸਤਾਂ ਮਹਿੰਗੀਆਂ ਹੋ ਰਹੀਆਂ ਹਨ | ਮਠਾੜੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ ਤਾਂ ਜੋ ਛੋਟੇ ਕਾਰੋਬਾਰੀਆਂ, ਰੋਜ਼ਗਾਰ ਨਾਲ ਜੁੜੇ ਲੋਕਾਂ ਅਤੇ ਆਮ ਜਨਤਾ ਨੂੰ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ ਅਤੇ ਮਹਿੰਗਾਈ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਦੀ ਨਵੀਂ ਲਹਿਰ ਨਾਲ ਸਰਕਾਰੀ ਸਕੂਲਾਂ 'ਚ ਹੋ ਰਿਹਾ ਹੈ ਡਿਜੀਟਲ ਬਦਲਾਅ-ਹਰਸ਼ ਅਰੋੜਾ <br/> ਅਗਲੀ ਖ਼ਬਰ ਅੱਖਾਂ ਦੇ ਮਾਹਿਰ ਡਾ. ਸ਼ਕੀਨ ਸਿੰਘ ਵਲੋਂ ਮੋਤਿਆਬਿੰਦ ਸਰਜਰੀ 'ਚ ਆਧੁਨਿਕ ਤਕਨੀਕ ਦੀ ਸਿਖਲਾਈ <br/>
Ad Position 24