14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਸ਼ੈ ਸ਼ਰਮਾ ਨੇ ਏ.ਬੀ.ਵੀ.ਪੀ. ਅਹੁਦੇਦਾਰਾਂ ਨਾਲ ਕੀਤੀ ਮੀਟਿੰਗ <br/>

Ad Position 21
repet_subhas-goyals [Copy P29]
ਏਬੀਵੀਪੀ ਦੀ ਬੈਠਕ ਦੌਰਾਨ ਅਕਸ਼ੈ ਸ਼ਰਮਾ ਨਾਲ ਸ਼ਮਸ਼ੇਰ ਸਿੰਘ ਚੌਹਾਨ, ਨਿਤਿਨ ਮਾਹੇਸ਼ਵਰੀ ਤੇ ਹੋਰ | ਤਸਵੀਰ: ਹਰਜੀਤ ਸਿੰਘ <br/> 03-05-2026
ਅੰਮਿ੍ਤਸਰ, 2 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਨੌਜਵਾਨ ਆਗੂ ਅਕਸ਼ੈ ਸ਼ਰਮਾ ਦੇ ਨਿਵਾਸ ਅਸਥਾਨ ਵਿਖੇ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਦੇ ਅਹੁਦੇਦਾਰਾਂ ਅਤੇ ਨੌਜਵਾਨ ਸਾਥੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਹੋਈ | ਇਸ ਦੌਰਾਨ ਏ.ਬੀ.ਵੀ.ਪੀ. ਦੇ ਸੰਗਠਨ ਮੰਤਰੀ ਸ਼ਮਸ਼ੇਰ ਸਿੰਘ ਚੌਹਾਨ, ਅੰਮਿ੍ਤਸਰ ਸੰਗਠਨ ਮੰਤਰੀ ਨਿਤਿਨ ਮਾਹੇਸ਼ਵਰੀ ਸਮੇਤ ਕਈ ਨੌਜਵਾਨ ਵਰਕਰ ਮੌਜੂਦ ਰਹੇ |
ਇਸ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਨੌਜਵਾਨਾਂ ਨੂੰ ਰਾਸ਼ਟਰਹਿਤ ਦੇ ਕਾਰਜਾਂ ਨਾਲ ਜੋੜਣ ਅਤੇ ਮੌਜੂਦਾ ਸਮਾਜਿਕ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਤੇ ਰਾਸ਼ਟਰਵਾਦੀ ਵਿਚਾਰਧਾਰਾ ਨਾਲ ਅੱਗੇ ਵਧਾਉਣ 'ਤੇ ਵੀ ਜ਼ੋਰ ਦਿੱਤਾ ਗਿਆ | ਅਕਸ਼ੈ ਸ਼ਰਮਾ ਨੇ ਕਿਹਾ ਕਿ ਨੌਜਵਾਨ ਸ਼ਕਤੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ | ਉਨ੍ਹਾਂ ਕਿਹਾ ਕਿ ਏਬੀਵੀਪੀ ਸਾਲਾਂ ਤੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਨੂੰ ਸਮਾਜਿਕ ਅਤੇ ਰਾਸ਼ਟਰੀ ਮੁੱਦਿਆਂ ਪ੍ਰਤੀ ਪ੍ਰੇਰਿਤ ਕਰਨ ਦਾ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਸਾਬਤ ਕਰ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਅੱਗੇ ਵਧਣ ਲਈ ਨਵੇਂ ਮੌਕੇ ਮਿਲ ਰਹੇ ਹਨ | ਮੀਟਿੰਗ ਦੇ ਅੰਤ ਵਿਚ ਸਭ ਨੇ ਜਥੇਬੰਦੀ ਅਤੇ ਸਮਾਜਹਿਤ ਵਿਚ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀ ਵਿਦਿਆਰਥਣ ਕੁਸੁਮ ਸ਼ਰਮਾ ਦਾ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਸਰਬੋਤਮ ਪ੍ਰਦਰਸ਼ਨ <br/>
Ad Position 24