ਅੰਮਿ੍ਤਸਰ, 2 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਲੋਂ ਅੰਤਰਰਾਸ਼ਟਰੀ ਨਿ੍ਤ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਵਿਦਿਆਰਥਣਾਂ ਵਲੋਂ ਕੱਥਕ ਦੀ ਸ਼ਾਨਦਾਰ ਪੇਸ਼ਕਸ਼ ਕੀਤੀ ਗਈ, ਜਿਸਨੇ ਦਰਸ਼ਕਾਂ ਨੂੰ ਮੋਹ ਲਿਆ | ਇਸ ਸਮਾਗਮ ਨੇ ਪਰੰਪਰਾਗਤ ਕਲਾ ਰੂਪਾਂ ਦੀ ਸੰਭਾਲ ਦੇ ਮਹੱਤਵ ਨੂੰ ਉਜਾਗਰ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਸਕਿ੍ਤਿਕ ਵਿਰਾਸਤ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੱਚੇ ਯਤਨਾਂ ਦੀ ਸਰਾਹਨਾ ਕੀਤੀ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ 'ਤੇ ਖੁਸ਼ੀ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਕਲਾਤਮਕ ਯੋਗਤਾਵਾਂ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੰਸਕਿ੍ਤਿਕ ਗਤੀਵਿਧੀਆਂ 'ਚ ਭਾਗੀਦਾਰੀ ਨਾ ਕੇਵਲ ਰਚਨਾਤਮਕਤਾ ਅਤੇ ਆਤਮਿਕਅਭਿਵਿਅਕਤੀ ਨੂੰ ਵਧਾਉਂਦੀ ਹੈ ਬਲਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੰਸਕਿ੍ਤਿਕ ਵਿਰਾਸਤ ਨਾਲ ਜੋੜਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿਪਾਠਕ੍ਰਮ ਗਤੀਵਿਧੀਆਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |