14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੀ.ਆਰ.ਐੱਮ. ਨੂੰ ਸਫ਼ਾਈ ਕਰਮਚਾਰੀਆਂ ਨੇ ਦੱਸੀਆਂ ਮੁਸ਼ਕਿਲਾਂ <br/>

Ad Position 21
repet_subhas-goyals [Copy P29]
ਡੀ.ਆਰ.ਐੱਮ. ਸੰਜੀਵ ਕੁਮਾਰ ਨੂੰ ਆਪਣੀਆਂ ਮੁਸ਼ਕਿਲਾਂ ਦੱਸਦੇ ਹੋਏ ਸਫ਼ਾਈ ਕਰਮਚਾਰੀ | ਤਸਵੀਰ : ਹਰਜੀਤ ਸਿੰਘ <br/> 03-05-2026
ਅੰਮਿ੍ਤਸਰ, 2 ਮਈ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਫਿਰੋਜ਼ਪੁਰ ਡਿਵੀਜ਼ਨ ਦੇ ਡੀ. ਆਰ. ਐੱਮ. ਸੰਜੀਵ ਕੁਮਾਰ ਨੂੰ ਰੇਲਵੇ ਸਟੇਸ਼ਨ 'ਤੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੁਸ਼ਕਿਲਾਂ ਤੋਂ ਜਾਣੰੂ ਕਰਵਾਇਆ ਗਿਆ | ਇਸ ਮੌਕੇ ਸਾਹਿਲ ਭੰਡਾਰੀ ਤੇ ਸਾਥੀਆਂ ਨੇ ਦੱਸਿਆ ਕਿ ਉਹ ਅਮਰ ਇੰਡੀਆ ਪ੍ਰਾਈਵੇਟ ਲਿਮਟਿਡ ਅਧੀਨ ਰੇਲਵੇ ਸਟੇਸ਼ਨ 'ਤੇ ਸਾਫ ਸਫਾਈ ਦਾ ਕੰਮ ਕਰਦੇ ਹਨ | ਠੇਕੇਦਾਰ ਵਲੋਂ ਕਰਮਚਾਰੀਆਂ ਕੋਲੋਂ ਦੁਗਣਾ ਕੰਮ ਲਿਆ ਜਾ ਰਿਹਾ ਹੈ, ਇਸਦੇ ਬਾਵਜੂਦ ਉਨ੍ਹਾਂ ਨੂੰ ਨਿਯਮਾਂ ਮੁਤਾਬਕ ਸਹੀ ਸਮੇਂ 'ਤੇ ਤਨਖਾਹ ਨਹੀਂ ਦਿੱਤੀ ਜਾ ਰਹੀ ਹੈ | ਸਾਹਿਲ ਭੰਡਾਰੀ ਨੇ ਦੱਸਿਆ ਕਿ ਇਸ ਮੁੱਦੇ ਸੰਬੰਧੀ ਆਵਾਜ਼ ਚੱੁਕਣ 'ਤੇ ਉਸ ਨੂੰ ਠੇਕੇਦਾਰ ਵਲੋਂ ਕੰਮ ਤੋਂ ਵੀ ਕੱਢ ਦਿੱਤਾ ਗਿਆ ਹੈ | ਇਸ ਮੌਕੇ ਡੀ. ਆਰ. ਐੱਮ. ਸੰਜੀਵ ਕੁਮਾਰ ਨੇ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਜੋ ਵੀ ਮੁਸ਼ਕਿਲ ਹੈ, ਉਸ ਨੂੰ ਦੂਰ ਕੀਤਾ ਜਾਵੇਗਾ | ਉਨ੍ਹਾਂ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਨੂੰ ਇਸਦੇ ਹੱਲ ਲਈ ਨਿਰਦੇਸ਼ ਵੀ ਦਿੱਤੇ | ਦੂਜੇ ਪਾਸੇ ਜੱਦ ਸੰਬੰਧਿਤ ਠੇਕੇਦਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਤਾਂ ਉਸ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਫ਼ਲ ਤੇ ਸਬਜ਼ੀ ਵਪਾਰ ਐਸੋਸੀਏਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ <br/> ਅਗਲੀ ਖ਼ਬਰ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਲਈ ਮੈਡੀਕਲ ਸਟੋਰ ਖੋਲਿ੍ਹਆ <br/>
Ad Position 24