14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਲੇਰੀਆ ਅਤੇ ਡੇਂਗੂ ਸੰਬੰਧੀ ਜਾਗਰੂਕ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਅੰਮਿ੍ਤਸਰ, 2 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਸੈਨੇਟਰੀ ਅਫਸਰ ਮਲਕੀਅਤ ਸਿੰਘ ਖਹਿਰਾ ਇੰਚਾਰਜ ਐਂਟੀ ਮਲੇਰੀਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੀ ਐਂਟੀ ਮਲੇਰੀਆ ਟੀਮ ਦੁਆਰਾ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਡੇਂਗੂ ਬਚਾਅ ਜਾਗਰੂਕਤਾ ਮੁਹਿੰਮ ਦੇ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਦੀ ਟੀਮ ਨਾਲ ਮਿਲ ਕੇ ਸੰਯੁਕਤ ਰੂਪ ਵਿਚ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ |
ਇਸ ਦੌਰਾਨ ਸਾਂਝੀ ਟੀਮ ਵਲੋਂ ਗੁਰੂ ਤੇਗ ਬਹਾਦਰ ਨਗਰ, ਮਕਬੂਲਪੁਰਾ ਵਿਖੇ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਦੇ ਘਰਾਂ 'ਚੋਂ ਡੇਂਗੂ ਲਾਰਵਾ ਵੀ ਚੈੱਕ ਕੀਤਾ ਗਿਆ ਅਤੇ ਲੋਕਾਂ ਨੂੰ ਘਰਾਂ ਵਿਚ ਗਮਲਿਆਂ ਅਤੇ ਹੋਰ ਜਗ੍ਹਾ 'ਤੇ ਪਾਣੀ ਇਕੱਠਾ ਨਾ ਹੋਣ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਖੜ੍ਹੇ ਪਾਣੀ 'ਚ ਮੱਛਰ ਪੈਦਾ ਹੁੰਦੇ ਹਨ ਜੋ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਪੈਦਾ ਕਰਦੇ ਹਨ | ਇਸ ਦੌਰਾਨ ਨਗਰ ਨਿਗਮ ਦੀ ਟੀਮ ਵਲੋਂ ਉਪਰੋਕਤ ਇਲਾਕੇ ਵਿਚ ਧੂੰਏਾ ਵਾਲੀਆਂ ਸਪਰੇਅ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਸੈਨੇਟਰੀ ਇੰਸਪੈਕਟਰ ਸ਼ਾਮ ਸਿੰਘ ਤੇ ਐਂਟੀ ਮਲੇਰੀਆ ਵਿਭਾਗ ਦੀ ਟੀਮ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਸੀਵਰੇਜ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ 6 ਨਵੀਆਂ ਸੈਕਸ਼ਨ-ਕਮ-ਜੈਟਿੰਗ ਮਸ਼ੀਨਾਂ ਕੀਤੀਆ ਸ਼ਾਮਿਲ... ਅਗਲੀ ਖ਼ਬਰ ਅੰਮਿ੍ਤਸਰ ਫ਼ਲ ਤੇ ਸਬਜ਼ੀ ਵਪਾਰ ਐਸੋਸੀਏਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ <br/>
Ad Position 24